Saturday, November 7, 2026

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀ ਇਕੱਤਰਤਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 24 ਅਗਸਤ ਨੂੰ – ਬੇਦੀ

ਅੰਮ੍ਰਿਤਸਰ, 21 ਅਗਸਤ (ਗੁਰਪ੍ਰੀਤ ਸਿੰਘ)ੁ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤੁੲੁੇਖਾਲਸਾ ਵਿਖੇ 25-26 ਸਤੰਬਰ 2016 ਨੂੰ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀ ਇਕੱਤਰਤਾ 24 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦੁਪਹਿਰ 12 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਕਮੇਟੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਵਿਰਾਸਤੁੲੁੇਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਦੇਸ਼ੁਵਿਦੇਸ਼ ਤੋਂ  ਤੋਂ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇੇ ਮਾਹਿਰ ਵਿਦਵਾਨ 25-26 ਸਤੰਬਰ ਨੂੰ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿੱਚ ਜਿੱਥੇ ਪੰਜਾਬੀ ਭਾਸ਼ਾ ਦੇ ਉੱਜਵਲ ਭਵਿੱਖ ਲਈ ਸਿਰਜੋੜ ਚਰਚਾ ਕੀਤੀ ਜਾਵੇਗੀ ਓਥੇ ਵਿਸ਼ਵੀਕਰਨ ਦੇ ਦੋਰ ‘ਚ ਪੰਜਾਬੀ ਦੇ ਸਥਾਨ ਤੇ ਚਰਚਾ ਦੇ ਨਾਲ-ਨਾਲ ਪੰਜਾਬੀ ਗਲੋਬਲੀ ਪ੍ਰਸਾਰ ਦੇ ਦਰਪੇਸ਼ ਚੁਣੋਤੀਆਂ ਨੂੰ ਵੀ ਪ੍ਰਚਾਰ ਦਾ ਕੇਂਦਰ ਬਿੰਦੂ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਵੱਲੋਂ 24 ਅਗਸਤ ਨੂੰ ਹੋਣ ਵਾਲੀ ਇਕੱਤਰਤਾ ਵਿੱਚ ਡਾ: ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸ: ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ, ਡਾ: ਪਰਮਜੀਤ ਸਿੰਘ ਸਰੋਆ ਤੇ ਸ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ: ਸਿਰਮਜੀਤ ਸਿੰਘ ਮੀਤ ਸਕੱਤਰ, ਸ: ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਐਜੂਕੇਸ਼ਨ ਸ਼ੋ੍ਮਣੀ ਕਮੇਟੀ, ਡਾ: ਦੀਪਕ ਮਨਮੋਹਨ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਡਾ: ਜਗਬੀਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਡਾ: ਪਰਮਜੀਤ ਸਿੰਘ ਸਿੱਧੂ ਸਾਬਕਾ ਪ੍ਰੌਫੈਸਰ, ਗੁਰੂ ਨਾਨਕ ਦੇਵ ਯੂਨਵਿਰਸਿਟੀ, ਸ੍ਰੀ ਅੰਮ੍ਰਿਤਸਰ ਤੇ ਅਧਾਰਿਤ 11 ਮੈਂਬਰੀ ਸਬੁਕਮੇਟੀ ਨੀਯਤ ਕੀਤੀ ਗਈ ਹੈ।
ਸ: ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਪਹਿਲਾਂ ਇਹ ਸੰਮੇਲਨ 5,6, ਤੇ 7 ਫਰਵਰੀ ਨੂੰ ਰੱਖਿਆ ਗਿਆ ਸੀ ਤੇ ਬਾਅਦ ਵਿੱਚ 26-27 ਜੂਨ ਦਾ ਰੱਖ ਦਿੱਤਾ ਗਿਆ, ਪਰ ਪਹਿਲੀ ਵਾਰ ਪਾਕਿਸਤਾਨ ਤੋਂ ਜਨਾਬ ਫਖਰ ਜਮਾਨ ਦੀ ਅਗਵਾਈ ਵਿੱਚ ਆਉਣ ਵਾਲੇ ਪੰਜਾਬੀ ਭਾਸ਼ਾ ਮਾਹਿਰਾਂ ਦਾ ਵੀਜਾ ਨਾ ਲੱਗਣ ਕਾਰਣ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਤੇ ਦੂਸਰੀ ਵਾਰ ਇਹ ਸੰਮੇਲੇਨ ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਦੀ ਯਾਦ ‘ਚ ਚੱਪੜਚਿੜੀ ਵਿਖੇ 26 ਜੂਨ ਨੂੰ ਰਾਜ ਪੱਧਰੀ ਸਮਾਗਮ ਹੋਣ ਕਾਰਣ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਸੰਮੇਲਨ  25-26 ਸਤੰਬਰ 2016 ਨੂੰ ਵਿਰਾਸਤ-ੲੁੇ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply