ਅੰਮ੍ਰਿਤਸਰ, 21 ਅਗਸਤ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੀ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਗੁਰਦੁਆਰਾ ਨਾਨਕਸਰ ਵੇਰਕਾ ਨਜ਼ਦੀਕ ਪੈਂਦੇ ਬਾਬੇ ਮੂਲੇ ਦੀ ਜਗ੍ਹ ਲਾਗੇ ਛ’ਪੜ ਵਿਚੋਂ ਪਾਏ ਜਾਣ ‘ਤੇ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਦੋਵੇਂ ਗੁਟਕਾ ਸਾਹਿਬ ਰੋਜ਼ਾਨਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਨੂੰ ਆਉਂਦੇ ਕਿਸੇ ਪ੍ਰੇਮੀ ਵ’ਲੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ ਗਏ ਜਿਸ ‘ਤੇ ਕਾਰਵਾਈ ਕਰਦਿਆਂ ਮੌਕੇ ‘ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸz: ਬਲਜੀਤ ਸਿੰਘ ਵੱਲੋਂ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਇਤਲਾਹ ਕਰਕੇ ਨੇੜੇ ਦੀ ਵੇਰਕਾ ਪੁਲੀਸ ਚੌਂਕੀ ਵਿਖੇ ਰੀਪੋਰਟ ਦਰਜ ਕਰਵਾ ਦਿੱਤੀ ਗਈ ਹੈ ਤੇ ਪੁਲੀਸ ਵੱਲੋਂ ਕਿਸੇ ਅਣਪਛਾਤੇ ਵਿਅਕਤੀ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੈਂਬਰ ਸ: ਹਰਜਾਪ ਸਿੰਘ ਨੇ ਵੀ ਓਥੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜਾ ਲਿਆ ਹੈ।ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜਿਸ ਕਿਸੇ ਵੀ ਵਿਅਕਤੀ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਪੁਲੀਸ ਪ੍ਰਸ਼ਾਸਨ ਵੱਲੋਂ ਉਸ ਦੀ ਭਾਲ ਕਰਕੇ ਕਾਨੂੰਨ ਅਨੁੰਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਐਸੇ ਵਿਅਕਤੀ ਦੇਸ਼ ਵਿਚ ਅਸ਼ਾਂਤੀ ਫੈਲਾਉਣ ਲਈ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media