Saturday, November 7, 2026

ਸ਼੍ਰੋਮਣੀ ਕਮੇਟੀ ਵਲੋਂ ਹੈਂਡਬਾਲ ਖਿਡਾਰਣ ਪੂਜਾ ਦੇ ਆਤਮ ਹ’ਤਿਆ ਦੀ ਜਾਂਚ ਲਈ ਪੰਜ ਮੈਂਬਰੀ ਸਬੁਕਮੇਟੀ ਗਠਿਤ

ਅੰਮ੍ਰਿਤਸਰ, 21 ਅਗਸਤ (ਗੁਰਪ੍ਰੀਤ ਸਿੰਘ)ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਕਾਲਜ ਪਟਿਆਲਾ ਦੀ ਕੌਮੀ ਪੱਧਰ ਦੀ ਹੈਂਡਬਾਲ ਦੀ ਖਿਡਾਰਣ ਵਿਦਿਆਰਥਣ ਪੂਜਾ ਦੇ ਆਤਮ ਹੱਤਿਆ ਕਰਨ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਜਾ ਦੇ ਫਾਹਾ ਲੈ ਲੈਣ ਤੇ ਕਾਲਜ ਦੀ ਕਾਰਗੁਜਾਰੀ ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ ਜੋ ਬੇਹੱਦ ਹੀ ਅਫ਼ਸੋਸਨਾਕ ਹੈ।ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਵੱਲੋਂ ਇਸ ਸਾਰੀ ਘਟਨਾ ਸਬੰਧੀ ਸz: ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ, ਸz: ਮਨਜੀਤ ਸਿੰਘ ਸਕੱਤਰ, ਸz: ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸz: ਕੁਲਦੀਪ ਸਿੰਘ ਬੱਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਬੁਢਲਾਡਾ, ਪ੍ਰਿੰਸੀਪਲ ਜਤਿੰਦਰ ਕੌਰ ਗੁਰੂ ਨਾਨਕ ਕਾਲਜ ਮੋਗਾ ਤੇ ਅਧਾਰਿਤ ਸਬੁਕਮੇਟੀ ਬਣਾ ਦਿੱਤੀ ਗਈ ਹੈ, ਜਿਸ ਦੇ ਕੁੋਆਰਡੀਨੇਟਰ ਸz: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਬੁਕਮੇਟੀ ਚਾਰ ਦਿਨਾਂ ਵਿੱਚ ਇਸ ਹੋਈ ਦਰਦਨਾਕ ਘਟਨਾ ਦੀ ਪੜਤਾਲ ਕਰੇਗੀ ਅਤੇ ਇਸ ਦੀ ਰੀਪੋਰਟ ਜਥੇਦਾਰ ਅਵਤਾਰ ਸਿੰਘ ਨੂੰ ਸੌਂਪੇਗੀ ਉਨ੍ਹਾਂ ਕਿਹਾ ਕਿ  ਇਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply