
ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਪ੍ਰਤਾਪ ਨਗਰ ਵਿਖੇ ਅਯੋਜਿਤ ਕੀਤੀ ਗਈ ਇੱਕ ਮੀਟਿੰਗ ਵਿੱਚ ਸ੍ਰੀ ਦਿਨੇਸ਼ ਬੱਸੀ ਸੈਕਟਰੀ ਪੰਜਾਬ ਕਾਂਗਰਸ ਵਿਸ਼ੇਸ ਤੌਰ ਤੇ ਹਾਜਿਰ ਹੋਏ ਅਤੇ ਉਨਾਂ ਨੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ।ਇਲਾਕੇ ਦੇ ਲੋਕਾਂ ਨੇ ਸ੍ਰੀ ਬੱਸੀ ਨੂੰ ਸੜਕਾਂ ਅਤੇ ਗਲੀਆਂ ਦੀ ਖਸਤਾ ਹਾਲਤ ਬਾਰੇ ਦੱਸਿਆ ਇਲਾਕੇ ਦੇ ਲੋਕ ਸ਼ੜਕਾਂ ‘ਤੇ ਲਗਾਤਾਰ ਜਮ੍ਹਾ ਹੋਏ ਪਾਣੀ ਤੋ ਬੇਹੱਦ ਪ੍ਰੇਸ਼ਾਨ ਹਨ।ਸੱਤਾਧਾਰੀ ਲ਼ੀਡਰਾਂ ਵਲੋ ਵੀ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਨਜਰਅੰਦਾਜ਼ ਕੀਤਾ ਗਿਆ ਹੈ।
ਮੁਸ਼ਕਿਲਾ ਸੁਣਨ ਉਪਰੰਤ ਸ੍ਰੀ ਦਿਨੇਸ਼ ਬੱਸੀ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਸ ਵਾਰ ਕਾਂਗਰਸ ਦੀ ਜਿੱਤ ਯਕੀਨੀ ਹੈ।ਅਕਾਲੀ ਭਾਜਪਾ ਸਰਕਾਰ ਨੇ ਸਿਰਫ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਪੰਜਾਬ ਦੇ ਲੋਕ ਅਕਾਲੀ ਭਾਜਪਾ ਦੀ ਅਜਿਹੀ ਪੁੱਠੀ ਗਿਣਤੀ ਸੁਰੂ ਕਰਨਗੇ ਕਿ ਪੰਜਾਬ ਵਿਚ ਅਕਾਲੀ ਭਾਜਪਾ ਦਾ ਨਾਮ ਤੱਕ ਨਹੀ ਲੱਭੇਗਾ। ਉਨਾਂ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਬਨਣ ਉਪਰੰਤ ਇਸ ਹਲਕੇ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।ਇਸ ਮੌਕੇ ਤੇ ਹਰਪਾਲ ਸਿੰਘ, ਗੁਰਦੀਪ ਕਲਸੀ, ਬੰਟੀ ਸ਼ੀਹ, ਬਿੱਲਾ ਸ਼ੀਂਹ, ਲੱਕੀ ਆਦਿ ਹਾਜਿਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media