Tuesday, November 24, 2026

ਪ੍ਰਧਾਨ ਚੱਢਾ ਅਰੁਣ ਜੇਤਲੀ ਨੂੰ ਵਰਲਡ ਸਿੱਖ ਐਜੂਕੇਸ਼ਨਲ ਕਾਨਫਰੰਸ ਦੇ ਉਦਘਾਟਨ ਦਾ ਦਿੱਤਾ ਸੱਦਾ

PPN2208201605
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਚਰਨਜੀਤ ਸਿੰਘ ਚੱਢਾ ਨੇ ਐਮ.ਪੀ ਰਾਜ ਸਭਾ ਸ਼ਵੇਤ ਮਲਿਕ ਦੇ ਗ੍ਰਹਿ ਵਿਖੇ ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ  ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਜਿਸ ਦੌਰਾਨ ਉਨ੍ਹਾਂ ਸੀ੍ਰ ਅਰੁਣ ਜੇਤਲੀ ਨੂੰ ਵਿਸ਼ਵ ਪੱਧਰ ਤੇ’ ਸਥਾਪਿਤ ਹੋ ਚੁੱਕੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ਼ਾਨਦਾਰ ਇਤਿਹਾਸ ਅਤੇ ਚੀਫ ਖਾਲਸਾ ਦੀਵਾਨ ਵਲੋਂ ਸੇਵਾ ਅਤੇ ਸਿੱਖਿਆ ਦੇ ਖੇਤਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਚੀਫ ਖਾਲਸਾ ਦੀਵਾਨ ਵਲੋਂ ਹਰ ਵਰ੍ਹੇ ਨਵਾਂ ਸਕੂਲ ਤੇ ਕਾਲਜ ਖੋਲ੍ਹਦਿਆਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਖੇਤਰਾਂ ਵਿਚ ਅਨਪੜ੍ਹਤਾ ਦਰ ਘਟਾਉਣ ਵਿਚ ਦੀਵਾਨ ਦੀ ਕਾਰਗੁਜ਼ਾਰੀ ਤੇ ਅਹਿਮ ਰੋਲ ਨੂੰ ਉਜਾਗਰ ਕੀਤਾ। ਉਹਨਾਂ ਸ਼੍ਰੀ ਅਰੁਣ ਜੇਤਲੀ ਨੂੰ ਚੀਫ ਖਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਪੱਧਰ ‘ਤੇ 4-6 ਨਵੰਬਰ 2016 ਨੂੰ ਆਯੋਜਿਤ ਹੋਣ ਜਾ ਰਹੀ ਵਰਲਡ ਸਿੱਖ ਐਜੂਕੇਸ਼ਨਲ ਕਾਨਫਰੰਸ ਦਾ ਉਦਘਾਟਨ ਅਪਣੇ ਕਰ ਕਮਲਾਂ ਨਾਲ ਕਰਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸ਼ੁਭਮ ਇਨਕਲੇਵ ਵਿਖੇ 20 ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ ਆਧੁਨਿਕ ਵਰਲਡ ਕਲਾਸ ਰਿਹਾਇਸ਼ੀ ਸਕੂਲ “ਸੀ.ਕੇ.ਡੀ ਸਕੂਲ ਆਫ ਐਕਸੀਲੈਂਸ” ਦਾ ਨੀਂਹ ਪੱਥਰ ਸ਼੍ਰੀ ਅਰੁਣ ਜੇਤਲੀ ਵਲੋਂ ਜੁਲਾਈ 2015 ਨੂੰ ਰਖਿਆ ਗਿਆ ਸੀ।ਉਹਨਾ ਉਮੀਦ ਕੀਤੀ ਕਿ ਅਗਲੇ ਵਰੇਂ ਸ਼ੁਰੂ ਹੋਣ ਜਾ ਰਹੇ ਇਸ ਸਕੂਲ ਦਾ ਉਦਘਾਟਨ ਵੀ ਸ਼੍ਰੀ ਅਰੁਣ ਜੇਤਲੀ ਹੀ ਕਰਣਗੇ।ਸੀ੍ਰ ਅਰੁਣ ਜੇਤਲੀ ਨੇ ਚੀਫ ਖਾਲਸਾ ਦੀਵਾਨ ਵਲੋਂ ਸਮਾਜਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਦੇਸ਼ ਦੀ ਤਰੱਕੀ ਵਿਚ ਦਿੱਤੇ ਵਡਮੁੱਲੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਤੇ ਦੀਵਾਨ ਦੇ ਦੋਹਾਂ  ਹੀ ਮਹੱਤਵਪੂਰਨ ਪ੍ਰੋਗਰਾਮਾਂ ਦੇ ਉਦਘਾਟਨੀ ਸਮਾਰੋਹਾਂ ਵਿਚ ਸ਼ਾਮਲ ਹੋਣ ਦਾ ਭਰੋਸਾ ਦਿਵਾਇਆ।ਚਢਾ ਨੇ ਸ਼੍ਰੀ ਅਰੁਣ ਜੇਤਲੀ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਤੇ ਸ੍ਰੀ ਸ਼ਵੇਤ ਮਲਿਕ ਦਾ ਸ਼ੁਕਰਾਨਾ ਅਦਾ ਕੀਤਾ।
ਇਸ ਮੌਕੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ, ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ. ਨਿਗਮ ਕਮਿਸ਼ਨਰ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ, ਡੀ.ਸੀ.ਪੀ ਅਮਰ ਸਿੰਘ ਚਾਹਲ, ਮੇਅਰ ਬਖਸ਼ੀ ਰਾਮ ਅਰੋੜਾ, ਪੰਜਾਬ ਭਜਪਾ ਪਧਾਨ ਸ਼੍ਰੀ ਵਿਜੇ ਸਾਂਪਲਾ, ਭਾਜਪਾ ਸੈਕਟਰੀ ਸ੍ਰੀ ਤਰੁਣ ਚੁਘ ਤੇ ਸ਼ਹਿਰ ਦੀਆਂ ਹੋਰ ਸਮਾਜਕ, ਰਾਜਨੀਤਕ, ਵਪਾਰਕ ਅਤੇ ਪ੍ਰਸ਼ਾਸਨ ਦੀਆਂ ਪ੍ਰਸਿੱਧ ਹਸਤੀਆਂ ਵੀ ਮੌਜੂਦ ਸਨ ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply