
ਨਵੀਂ ਦਿੱਲੀ, 24 ਮਈ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ਦੀ ਦਿੱਲੀ ਇਕਾਈ ਦਾ ਸਕੱਤਰ ਜਨਰਲ ਥਾਪਿਆ ਹੈ। ਜੀ.ਕੇ. ਨੇ ਦੱਸਿਆ ਕਿ ਦਿੱਲੀ ‘ਚ ਪਾਰਟੀ ਦੇ ਸੰਗਠਨ ਨੂੰ ਹੋਰ ਮਜਬੂਤ ਕਰਨ ਅਤੇ ਪਾਰਟੀ ਦੇ ਵਫਾਦਾਰ ਸਿਪਾਹੀਆਂ ਨੂੰ ਵੱਡੀਆਂ ਜ਼ਿਮੇਵਾਰੀਆਂ ਦੇਣ ਦੇ ਮਕਸਦ ਨਾਲ ਕਾਲਕਾ ਨੂੰ ਸਕੱਤਰ ਜਨਰਲ ਥਾਪਿਆ ਗਿਆ ਹੈ। ਇਥੇ ਇਹ ਜ਼ਿਕਰਯੋਗ ਹੈ ਕਿ ਕਾਲਕਾ ਪਹਿਲੇ ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਜਨਰਲ ਅਤੇ ਦਿੱਲੀ ਇਕਾਈ ਦੇ ਪ੍ਰਭਾਰੀ ਵੀ ਸਨ। ਕਾਲਕਾ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਪ੍ਰਗਟਾਉਂਦੇ ਹੇe ਦਿੱਲੀ ‘ਚ ਪਾਰਟੀ ਦੀ ਜੜਾ ਨੂੰ ਮਜਬੂਤ ਕਰਨ, ਪਾਰਟੀ ਦੀ ਨੁਹਾਰ ਬਦਲਣ ਅਤੇ ਘਰ-ਘਰ ਪਾਰਟੀ ਵਰਕਰ ਬਨਾਉਣ ਵਾਸਤੇ ਵੱਡੀ ਮੁਹਿੰਮ ਚਲਾਉਣ ਦਾ ਵੀ ਇਸ਼ਾਰਾ ਕੀਤਾ ਹੈ। ਯੂਥ ਅਕਾਲੀ ਦਲ ਤੋਂ ਸੀਨੀਅਰ ਅਕਾਲੀ ਦਲ ਆਉਣ ਦਾ ਕਾਰਣ ਦੱਸਦੇ ਹੋਏ ਕਾਲਕਾ ਨੇ ਉਹ ਸੀਟਾਂ ਪਾਰਟੀ ਦੇ ਨੌਜਵਾਨ ਆਗੂਆਂ ਵਾਸਤੇ ਛੱਢਣ ਦੀ ਗੱਲ ਵੀ ਕਹੀ। ਪਾਰਟੀ ਦੀ ਦਿੱਲੀ ਇਕਾਈ ਦੇ ਮਜਬੂਤ ਹੋਣ ਦਾ ਦਾਅਵਾ ਕਰਦੇ ਹੋਏ ਕਾਲਕਾ ਨੇ ਕਾਰਕੂੰਨਾ ਨੂੰ ਦਿੱਲੀ ਕਮੇਟੀ ਵੱਲੋਂ ਸੰਗਤਾਂ ਦੀ ਭਲਾਈ ਲਈ ਉਲੀਕੇ ਜਾ ਰਹੇ ਪ੍ਰੋਗਰਾਮਾਂ ਨੂੰ ਸੰਗਤਾਂ ਤਕ ਪਾਰਟੀ ਦੇ ਦੂਤ ਵਜੋ ਪਹੁੰਚਾਉਣ ਦੀ ਵੀ ਅਪੀਲ ਕੀਤੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media