Friday, September 25, 2026

ਜਲਦੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਮਿੰਨੀ ਸਕੱਤਰੇਤ ਤੇ ਆਧੁਨਿਕ ਖੇਡ ਸਟੇਡੀਅਮ- ਅਸਵਨੀ ਸ਼ਰਮਾ

PPN2208201613ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਜਿਲ੍ਹੇ ਅੰਦਰ ਪੂਰੀ ਤਰ੍ਹਾ ਨਾਲ ਤਿਆਰ ਹੋ ਚੁੱਕੇ ਚਾਰ ਵੱਡੇ ਪ੍ਰੋਜੈਕਟ ਬਣਾ ਕੇ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਦੋ ਹੋਰ ਵੱਡੇ ਪ੍ਰੋਜੈਕਟ ਲੋਕਾਂ ਨੂੰ ਆਉਣ ਵਾਲੇ ਦੋ ਮਹੀਨੇ ਦੇ ਅੰਦਰ-ਅੰਦਰ ਸਮਰਪਿਤ ਕੀਤੇ ਜਾਣਗੇ। ਇਹ ਜਾਣਕਾਰੀ ਸ੍ਰੀ ਅਸਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਸਮਰਪਿਤ ਕੀਤੇ ਚਾਰਾਂ ਪ੍ਰੋਜੈਕਟਾਂ ਨੂੰ ਲੈ ਕੇ ਆਮ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਪਠਾਨਕੋਟ ਵਿਖੇ 48.76 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਦੋ ਸੇਵਾ ਕੇਂਦਰ, 14.28 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ , ਨਲਵਾ ਨਹਿਰ ‘ਤੇ 3.86 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੱਕੇ ਪੁਲ ਅਤੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਆਡੀਟੋਰੀਅਮ ਪ੍ਰੋਜੈਕਟਾਂ ਦਾ ਉਦਘਾਟਣ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਹਨ ਅਤੇ ਆਉਣ ਵਾਲੇ ਦੋ ਮਹੀਨੇ ਦੇ ਅੰਦਰ ਅੰਦਰ ਪਠਾਨਕੋਟ ਵਿਖੇ  46 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ 8.50 ਕਰੋੜ ਰੁਪਏ ਦੀ ਲਾਗਤ ਨਾਲ ਲਮੀਨੀ ਵਿਖੇ ਅਧੁਨਿਕ ਖੇਡ ਸਟੇਡੀਅਮ ਵੀ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਠਾਨਕੋਟ ਅੰਦਰ ਬਣਾਏ ਗਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ  ਵਿੱਚ ਪਹਿਲੇ ਸਾਲ ਹੀ 900 ਵਿਦਿਆਰਥੀ ਦਾਖਲ ਹੋ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਇਸ ਕਾਲਜ ਦੇ ਬਣਨ ਨਾਲ ਪਠਾਨਕੋਟ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਅਤੇ ਜਿਥੇ ਇਸ ਕਾਲਜ ਵਿੱਚ ਵਿਦਿਆਰਥੀਆਂ ਨੂੰ ਘੱਟ ਖਰਚੇ ਤੇ ਉਚੇਰੀ ਸਿੱਖਿਆ ਪ੍ਰਾਪਤ ਹੋਵੇਗੀ ਉਥੇ ਹੁਣ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਦੂਸਰੇ ਜਿਲ੍ਹੇ ਅੰਦਰ ਨਹੀਂ ਜਾਣਾ ਪਵੇਗਾ। ਇਸੇ ਤਰ੍ਹਾਂ ਹੀ ਆਡੀਟੋਰੀਅਮ ਦੇ ਬਣਨ ਨਾਲ ਪਠਾਨਕੋਟ ਦੇ ਕਲਾਕਾਰਾਂ ਨੂੰ ਇਕ ਬਹੁਤ ਵਧੀਆ ਪਲੇਟ ਫਾਰਮ ਮਿਲ ਗਿਆ ਹੈ ਅਤੇ ਕਲਾਕਾਰਾਂ ਅੰਦਰ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਬਣਨ ਨਾਲ ਹੁਣ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਇਕ ਹੀ ਛੱਤ ਹੇਠ ਸਰਕਾਰੀ ਸੇਵਾਵਾਂ ਉਪਲੱਬਦ ਹੋਣਗੀਆਂ ਅਤੇ ਨਿਰਧਾਰਤ ਸਮੇਂ ਵਿੱਚ ਲੋਕਾਂ ਦੇ ਕੰਮ ਹੋਣਗੇ। ਉਨ੍ਹਾਂ ਦੱਸਿਆ ਕਿ ਨਲਵਾ ਨਹਿਰ ਤੇ ਬਣਾਏ ਗਏ ਪੱਕੇ ਪੁਲ ਨਾਲ ਲੋਕਾਂ ਨੂੰ ਬਾਈਪਾਸ ਰੋਡ ਦੀ ਸੁਵਿਧਾ ਮਿਲੀ ਹੈ ਅਤੇ ਦੂਸਰੇ ਰਾਜਾਂ ਅਤੇ ਜਿਲ੍ਹਿਆਂ ਦੇ ਲੋਕਾਂ ਨੂੰ ਡਲਹੋਜੀ, ਧਰਮਸਾਲਾ  ਅਤੇ ਰਣਜੀਤ ਸਾਗਰ ਡੈਮ ਆਦਿ ਨੂੰ ਜਾਣ ਲਈ ਸਹਿਰ ਵਿੱਚੋਂ ਨਹੀਂ ਗੁਜਰਨਾਂ ਪਵੇਗਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply