
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਬੰਧਕ ਸ੍ਰੀ ਵੀ.ਪੀ ਸਿੰਘ ਬਦਨੌਰ ਅਹੁਦਾ ਸੰਭਾਲਣ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਉਚਚੇ ਤੌਰ ਤੇ ਅੰਮ੍ਰਿਤਸਰ ਵਿਖੇ ਪਧਾਰੇ। ਜਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਅਤੇ ਪੰਜਾਬ ਪੁਲਿਸ ਵੱਲੋਂ ਕਮਿਸ਼ਨਰ ਪੁਲਿਸ ਸz ਅਮਰ ਸਿੰਘ ਚਾਹਲ ਨੇ ਉਨ੍ਹਾਂ ਨੂੰ ਸਰਕਟ ਹਾਊਸ ਵਿਖੇ ਜੀ ਆਇਆਂ ਕਿਹਾ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ, ਪੁੱਤਰ, ਧੀ, ਨੂੰਹ ਅਤੇ ਪੋਤਰੇ ਵੀ ਉਨ੍ਹਾਂ ਦੇ ਨਾਲ ਸਨ। ਸ੍ਰੀ ਦਰਬਾਰ ਸਾਹਿਬ ਪੁੱਜਣ ਤੇ ਸ਼੍ਰੋਮਣੀ ਗੁਦਵਾਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ।
ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਬਦਨੌਰ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਧਾਰਮਿਕ ਕਿਤਾਬਾਂ ਦਾ ਸੈਟ ਅਤੇ ਸ਼ਾਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਅਸੀਸ ਲੈਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮੈਨੂੰ ਆਤਮਿਕ ਸ਼ਾਂਤੀ ਦਾ ਬਹੁਤ ਚੰਗਾ ਅਨੁਭਵ ਹੋਇਆ ਹੈ ਅਤੇ ਜੋ ਤਸੱਲੀ ਇਥੇ ਆ ਕੇ ਮਿਲੀ ਹੈ ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੇ। ਆਪਣੀ ਭਵਿੱਖ ਦੀਆਂ ਪੰਜਾਬ ਪ੍ਰਤੀ ਯੋਜਨਾਵਾਂ ਦਾ ਖੁਲਾਸਾ ਕਰਦੇ ਰਾਜਪਾਲ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਹਿਮ ਸੂਬਾ ਹੈ ਜਿਸ ਨੇ ਦੇਸ਼ ਵਾਸੀਆਂ ਦਾ ਪੇਟ ਭਰਨ ਵਿੱਚ ਅਨਾਜ ਦਾ ਵੱਡਾ ਯੋਗਦਾਨ ਪਾਇਆ ਹੈ ਅਤੇ ਇਥੇ ਦੇ ਜਾਂਬਾਜਾਂ ਨੇ ਸਰਹੱਦ ਪਾਰ ਤੋਂ ਹੁੰਦੇ ਦੁਸ਼ਮਣ ਦੇ ਹਰੇਕ ਹਮਲੇ ਦਾ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਤੌਰ ਤੇ ਉਹ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਰਾਜਪਾਲ ਨੇ ਆਪਣੇ ਪਰਿਵਾਰ ਸਮੇਤ ਇਤਿਹਾਸਕ ਜਲਿਆਂਵਾਲਾ ਬਾਗ ਦਾ ਦੌਰ ਵੀ ਕੀਤਾ ਅਤੇ ਸ਼ਹੀਦੀ ਲਾਟ ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਅਟਾਰੀ ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਾਮਨੀ ਵੀ ਦੇਖੀ। ਬਾਅਦ ਵਿੱਚ ਉਹ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਵੀ ਨਤਮਸਤਕ ਹੋਏ ਜਿਥੇ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਜਲੰਧਰ ਡਵੀਜਨ ਦੇ ਕਮਿਸ਼ਨਰ ਸz ਹਰਭੁਪਿੰਦਰ ਸਿੰਘ ਨੰਦਾ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਕਮਿਸ਼ਨਰ ਪੁਲਿਸ ਸ੍ਰੀ ਅਮਰ ਸਿੰਘ ਚਾਹਲ, ਸzzੋਮਣੀ ਕਮੇਟੀ ਮੈਂਬਰ ਸz ਰਜਿੰਦਰ ਸਿੰਘ ਮਹਿਤਾ, ਜਿਲ੍ਹਾ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸz ਗੁਰਪ੍ਰਤਾਪ ਸਿੰਘ ਟਿੱਕਾ, ਰਾਜਪਾਲ ਦੇ ਜਾਇੰਟ ਡਾਇਰੈਕਟਰ (ਪ੍ਰੈਸ) ਸ੍ਰੀ ਨਗਿੰਦਰ ਸਿੰਘ, ਐਸ:ਡੀ:ਐਮ ਸ੍ਰੀ ਰੋਹਿਤ ਗੁਪਤਾ ਅਤੇ ਹੋਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media