Saturday, September 19, 2026

ਗੁ: ਬੇਰ ਸਾਹਿਬ (ਬੋਪਾਰਾਏ) ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ

PPN2308201616
ਚੌਂਕ ਮਹਿਤਾ, 23 ਅਗਸਤ (ਜੋਗਿੰਦਰ ਸਿੰਘ ਮਾਣਾ) – ਸ਼੍ਰੋ: ਗੁ: ਪ੍ਰ: ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ (ਬੋਪਾਰਾਏ) ਵਿਖੇ ਰਾਗਾਂ ਦੇ ਆਧਾਰ ਤੇ 21 ਅਗਸਤ ਦਿਨ ਐਤਵਾਰ ਨੂੰ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜਿਲ੍ਹਾ ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀਆਂ ਕੁੱਲ 30 ਟੀਮਾਂ ਨੇ ਭਾਗ ਲਿਆ।ਸਤਿਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਜਿੱਤ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਸ: ਬਾਜ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਸ੍ਰ: ਗੁਰਦੀਪ ਸਿੰਘ (ਡੀ.ਪੀ), ਮਿਊਜਿਕ ਟੀਚਰ ਸ: ਗੁਰਮੁੱਖ ਸਿੰਘ, ਸ: ਹਰਕੀਰਤ ਸਿੰਘ ਅਤੇੇ ਸਮੂਹ ਸਟਾਫ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ ਅਤੇ ਜਿੰਦਗੀ ਵਿੱਚ ਹੋਰ ਤਰੱਕੀ ਕਰਨ ਲਈ ਅਸ਼ੀਰਵਾਦ ਦਿੱਤਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply