ਅੰਮ੍ਰਿਤਸਰ, 23 ਅਗਸਤ (ਗੁਰਪ੍ਰੀਤ ਸਿੰਘ) – ਬਾਣੀ ਦੇ ਬੋਹਿਥ, ਸ਼ਬਦ-ਗੁਰੂ ਸ੍ਰੀ ਗੁਰੂ ਗ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖਡ ਸ੍ਰੀ ਹਰਿਮਦਰ ਸਾਹਿਬ ਤੀਕ ਸ੍ਰੀ ਗੁਰੂ ਗ੍ਰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ-ਕੀਰਤਨ 2 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਆਰਭ ਹੋਵੇਗਾ।ਜਿਸ ਵਿੱਚ ਸਕੂਲਾਂਫ਼ਕਾਲਜਾਂ ਦੇ ਵਿਦਿਆਰਥੀ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਸ਼ਬਦੀ ਜਥੇ, ਧਾਰਮਿਕ ਸਭਾ-ਸੁਸਾਇਟੀਆਂ ਤੇ ਗੁਰੂ-ਜਸ ਗਾਇਨ ਕਰਦੀਆਂ ਸਗਤਾਂ ਸ਼ਮੂਲੀਅਤ ਕਰਨਗੀਆਂ।
ਇਸ ਸਬੰਧ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ 1 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ਼ਾਮ 4 ਤੋਂ ਰਾਤ 11 ਵਜੇ ਤੀਕ ਮਹਾਨ ਗੁਰਮਤਿ ਸਮਾਗਮ ਹੋਵੇਗਾ।ਜਿਸ ਵਿੱਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗਿਆਨੀ ਰਣਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ ਅਤੇ ਭਾਈ ਕ੍ਰਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਦਵਿੰਦਰ ਸਿੰਘ ਸੋਹਾਣਾ, ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ, ਭਾਈ ਰਜਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਕੁਲਜੀਤ ਸਿੰਘ ਨੈਰੋਬੀ, ਭਾਈ ਸਤਿਬੀਰ ਸਿੰਘ ਚੋਜੀ, ਕੀਰਤਨ ਕੌਂਸਲ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਤੇ ਬੀਬੀ ਪ੍ਰਨੀਤ ਕੌਰ ਕਾਦੀਆਂ ਆਦਿ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸ ਸਮਾਗਮ ਦਾ ਫਾਸਟਵੇ ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।
ਸ. ਬੇਦੀ ਨੇ ਦੱਸਿਆ ਕਿ 2 ਸਤੰਬਰ ਨੂੰ ਸਵੇਰੇ 8.30 ਤੋਂ 12 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਣਗੇ।ਰਾਤ ਨੂੰ ਦੀਪਮਾਲਾ ਹੋਵੇਗੀ ਤੇ ਰਹਿਰਾਸ ਸਾਹਿਬ ਦੇ ਪਾਠ ਉਪਰਤ ਆਤਿਸ਼ਬਾਜੀ ਚਲਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਸੇ ਦਿਨ ਪਹਿਲੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਮਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 8.00 ਤੋਂ 1.00 ਵਜੇ ਤੀਕ ਸ਼ਬਦ-ਵਿਚਾਰ ਤੇ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿਘ ਸਾਹਿਬ ਗਿਆਨੀ ਗੁਰਬਚਨ ਸਿਘ, ਸੱਚਖਡ ਸ੍ਰੀ ਹਰਿਮਦਰ ਸਾਹਿਬ ਦੇ ਮੁੱਖ ਗ੍ਰਥੀ ਸਿਘ ਸਾਹਿਬ ਗਿਆਨੀ ਜਗਤਾਰ ਸਿਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿਘ ਵੱਲੋਂ ਸੰਗਤਾਂ ਨਾਲ ਗੁਰਸ਼ਬਦ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮਾਨ ਸਿਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਜਗਦੀਪ ਸਿੰਘ, ਭਾਈ ਇਕਬਾਲ ਸਿੰਘ ਤੇ ਭਾਈ ਬਲਵਿੰਦਰ ਸਿੰਘ ਲੋਪੋ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਕੁਲਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਡਾ. ਗੁਰਿੰਦਰ ਸਿੰਘ ਬਟਾਲਾ ਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਦੇ ਜਥਿਆਂ ਵੱਲੋਂ ਕਥਾ ਵਿਖਿਆਨ ਤੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸਗਤਾਂ ਨੂੰ ਗੁਰੂ ਨਾਲ ਜੋੜਿਆ ਜਾਵੇਗਾ।ਇਸ ਦਿਨ ਸਾਰੇ ਸਮਾਗਮਾਂ ਦਾ ਪੀ.ਟੀ.ਸੀ. ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media