ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਰਹਿਨੁਮਾਈ ਹੇਠ ‘ਵਿਕਟਮ ਕੰਪਨਸੇਸ਼ਨ ਕਮੇਟੀ’ (ਪੀੜਤ ਮੁਆਵਜ਼ਾ ਕਮੇਟੀ) ਦੀ ਮੀਟਿੰਗ ਹੋਈ ਜਿਸ ਦੌਰਾਨ 357-ਏ ਦੇ ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕਮੇਟੀ ਵੱਲੋਂ ਬਲਾਤਕਾਰ ਪੀੜਤਾਂ ਦੇ ਕੁੱਲ 8 ਕੇਸਾਂ ਵਿਚ ਸਭ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ।ਇਸ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ ਵੱਲੋਂ ਪੰਜਾਬ ਸਰਕਾਰ ਤੋਂ ਹੋਰ ਬਜਟ ਦੀ ਮੰਗ ਕੀਤੀ ਗਈ ਤਾਂ ਜੋ ਬਾਕੀ ਪੀੜਤਾਂ ਨੂੰ ਜਲਦੀ ਤੋਂ ਜਲਦ ਮੁਆਵਜ਼ੇ ਵਜੋਂ ਰਕਮ ਦਿੱਤੀ ਜਾ ਸਕੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media