Monday, July 8, 2024

ਮਜੀਠਾ ਤੋਂ ਮਾਤਾ ਵੈਸ਼ਨੋ ਦੇਵੀ ਦੀ ਤਿੰਨ ਰੋਜ਼ਾ ਯਾਤਰਾ ਲਈ ਮਜੀਠੀਆ ਵਲੋਂ 6 ਬੱਸਾਂ ਰਵਾਨਾ

PPN2402201602ਮਜੀਠਾ, 24 ਅਗਸਤ (ਪੰਜਾਬ ਪੋਸਟ ਬਿਊਰੋ)- ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਨਿਵੇਕਲੀ ਪਹਿਲ ਕਦਮੀ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਉਹਨਾਂ ਬਹੁਗਿਣਤੀ ਬਜ਼ੁਰਗਾਂ ਦੀ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਪੂਰੀ ਕੀਤੀ ਹੈ ਜੋ ਸਮਾਂ, ਆਰਥਿਕ ਅਤੇ ਹੋਰ ਕਾਰਨਾਂ ਵੱਸ ਦਿਲੀ ਇੱਛਾ ਅਤੇ ਸ਼ਰਧਾ ਰੱਖਣ ਦੇ ਬਾਵਜੂਦ ਆਪਣੇ ਇਸ਼ਟ ਦੇ ਦਰਸ਼ਨ ਨਹੀਂ ਸਨ ਕਰ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਮਜੀਠਾ ਤੋਂ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨਾਂ ਲਈ ਯਾਤਰੀਆਂ ਦੀਆਂ 6 ਬੱਸਾਂ ਨੂੰ ਰਵਾਨਾ ਕਰਨ ਸਮੇਂ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕੀਤਾ।ਸ:ਮਜੀਠੀਆ ਨੇ ਕਿਹਾ ਕਿ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਤਿੰਨ ਦਿਨ ਲਈ ਹੈ ਅਤੇ ਯਾਤਰੀਆਂ ਨੂੰ ਰਹਿਣ ਅਤੇ ਖਾਣ ਪੀਣ ਦਾ ਸਾਰਾ ਪ੍ਰਬੰਧ ਅਤੇ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਭ ਧਰਮਾਂ ਦੇ ਦਰਸ਼ਨਾਂ ਦੇ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਵਿਰਾਸਤੇ ਖ਼ਾਲਸਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਸ੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਵਾਰਾਨਸੀ, ਮਾਤਾ ਵੈਸ਼ਨੋ ਦੇਵੀ, ਸ੍ਰੀ ਬਾਲਾ ਜੀ ਧਾਮ ਸਲਾਸਾਰ, ਚੇਨਈ ਦੇ ਈਲਮ ਬਲੂ ਅਤੇ ਸ੍ਰੀ ਅਜਮੇਰ ਸ਼ਰੀਫ਼ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਸਕੀਮ ਚਲਾਈ ਹੈ।ਇਸ ਸਕੀਮ ਦੇ ਤਹਿਤ ਪੰਜਾਬ ਦੇ ਹਰ ਧਰਮ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ ਜਿਸ ‘ਤੇ ਪੰਜਾਬ ਸਰਕਾਰ ਵੱਲੋਂ 187 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸ. ਮਜੀਠੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਵਾਰਾਨਸੀ ਦੇ ਰੇਲ ਗੱਡੀ ਰਾਹੀਂ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ ਜਦਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਵਿਰਾਸਤੇ ਖ਼ਾਲਸਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਸ੍ਰੀ ਅੰਮ੍ਰਿਤਸਰ ਸਾਹਿਬ, ਮਾਤਾ ਵੈਸ਼ਨੋ ਦੇਵੀ ਜੀ ਅਤੇ ਸ੍ਰੀ ਬਾਲਾ ਜੀ ਧਾਮ ਸਾਲਾਸਰ ਅਤੇ ਦੇ ਦਰਸ਼ਨ ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ।ਇਸ ਮੌਕੇ ਸ; ਰਾਜ ਮਹਿੰਦਰ ਸਿੰਘ ਮਜੀਠਾ, ਸੰਤੋਖ ਸਿੰਘ ਸਮਰਾ, ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ, ਐੱਸ ਡੀ ਐੱਮ ਰੋਹਿਤ ਗੁਪਤਾ, ਡੀਟੀਓ ਲਵਜੀਤ ਕੌਰ ਕਲਸੀ, ਮੇਜਰ ਸ਼ਿਵੀ, ਪ੍ਰੋ: ਸਰਚਾਂਦ ਸਿੰਘ, ਪਾਨ ਤਰੁਨ ਅਬਰੋਲ, ਸਲਵੰਤ ਸਿੰਘ ਸੇਠ, ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਅਵਤਾਰ ਸਿੰਘ ਗਿੱਲ, ਡੀ ਈ ਓ ਜੁਗਰਾਜ ਸਿੰਘ, ਤਹਿਸੀਲਦਾਰ ਲਛਮਣ ਸਿੰਘ ਗਿੱਲ, ਹੇਮ ਇੰਦਰ ਸਿੰਘ ਮਜੀਠਾ, ਲਾਟੀ ਮਜੀਠਾ ਆਦਿ ਮੌਜੂਦ ਸਨ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply