ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ ਅਤੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਦੀ ਦੇਖ-ਰੇਖ ਹੇਠ ਵਿਕਲਪੀ ਝਗੜਾ ਨਿਵਾਰਣ ਕੇਂਦਰ, ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਘਰੇਲੂ ਹਿੰਸਾ ਦੀ ਜਾਗਰੂਕਤਾ ਸਬੰਧੀ ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਅੰਮ੍ਰਿਤਸਰ ਸਿਟੀ ਦੇ ਵੱਖ-ਵੱਖ ਥਾਣਿਆਂ ਦੇ ਪੁਲਿਸ ਅਫ਼ਸਰਾਂ ਨੂੰ ਘਰੇਲੂ ਹਿੰਸਾ ਐਕਟ ਬਾਰੇ ਜਾਣੂ ਕਰਵਾਇਆ ਗਿਆ।ਇਸ ਤੋਂ ਇਲਾਵਾ ਪੁਲਿਸ ਅਫ਼ਸਰਾਂ ਦੀਆਂ ਇਸ ਸਬੰਧੀ ਮੁਸ਼ਕਿਲਾਂ ਵੀ ਸੁਣੀਆਂ ਗਈਆਂ।
ਸ. ਗੁਰਬੀਰ ਸਿੰਘ ਨੇ ਦੱਸਿਆ ਕਿ ਘਰੇਲੂ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੀ ਮਦਦ ਸਿੱਧੇ ਤੌਰ ‘ਤੇ ਮੈਜਿਸਟ੍ਰੇਟ, ਸੁਰੱਖਿਆ ਅਫ਼ਸਰ ਅਤੇ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਕਰ ਸਕਦੀਆਂ ਹਨ। ਔਰਤਾਂ ਦੇ ਹੁੰਦੇ ਸਰੀਰਕ ਸ਼ੋਸ਼ਣ ਬਾਰੇ ਵੀ ਜਾਣੂ ਕਰਵਾਉਂਦਿਆਂ ਉਨ੍ਹਾਂ ਦੱਸਿਆ ਕਿ ਸੁਰੱਖਿਆ ਅਫ਼ਸਰ ਦੀ ਸਹਾਇਤਾ ਲੈ ਕੇ ਅਦਾਲਤ ਵਿਚ ਐਕਟ ਅਧੀਨ ਮੁਹੱਈਆ ਹੋਣ ਵਾਲੀਆਂ ਰਾਹਤਾਂ ਜਿਵੇਂ ਕਿ ਮੁਆਵਜ਼ਾ ਦੇਣ ਦੇ ਹੁਕਮ ਅਤੇ ਹੋਰ ਹੁਕਮ ਲਏ ਜਾ ਸਕਦੇ ਹਨ।ਮੈਡਮ ਗਿਰੀਸ਼ ਬਾਂਸਲ ਨੇ ਘਰੇਲੂ ਹਿੰਸਾ ‘ਤੇ ਵਿਸ਼ੇਸ਼ ਲੈਕਚਰ ਦਿੱਤਾ। ਇਸ ਮੌਕੇ ਏ. ਸੀ. ਪੀ ਅੰਮ੍ਰਿਤਸਰ ਪਰਵਿੰਦਰ ਕੌਰ ਤੋਂ ਇਲਾਵਾ ਥਾਣਾ ਮੁਖੀ ਅਤੇ ਸੀ. ਡੀ. ਪੀ. ਓ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media