ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਇਸ ਸਾਲ ਨਵੰਬਰ 2016 ਨੂੰ ਪੂਰੇ ਭਾਰਤ ਵਿੱਚ ਹੋਣ ਵਾਲੀ ਧਾਰਮਿਕ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਸਮੂਹ ਸਕੂਲਾਂਫ਼ਕਾਲਜਾਂ ਦੇ ਮੁਖੀ ਆਪਣੇ ਵਿਦਿਅਕ ਅਦਾਰਿਆਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰੂਪ ਸਿੰਘ ਸਕੱਤਰ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰੀਖਿਆ ਦੇ ਦਾਖਲਾ ਫਾਰਮ ਧਾਰਮਿਕ ਪ੍ਰੀਖਿਆ ਵਿਭਾਗ ਤੋਂ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰੀਖਿਆ ਦਾ ਸਿਲੇਬਸ ਤੇ ਫਾਰਮ (ਦਰਜਾ ਪਹਿਲਾ, ਦੂਜਾ, ਤੀਜਾ ਤੇ ਚੌਥਾ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੈਬਸਾਈਟ www.sgpc.net ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਛੇਵੀਂ ਕਲਾਸ ਤੋਂ ਲੈ ਕੇ ਪੋਸਟ ਗੈ੍ਰਜੂਏਸ਼ਨ ਕਲਾਸ ਦੇ ਰੈਗੂਲਰ ਵਿਦਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 31 ਅਗਸਤ 2016 ਹੈ ਤੇ ਦਾਖਲਾ ਫੀਸ ਦਰਜੇ ਮੁਤਾਬਕ 5, 10, 15, 20 ਰੁਪਏ ਹੈ।ਉਨ੍ਹਾਂ ਕਿਹਾ ਕਿ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ, ਤੀਜੇ ਅਤੇ ਚੌਥੇ ਦਰਜੇ ਵਿੱਚ ਕ੍ਰਮਵਾਰ 1100, 2100, 3100 ਅਤੇ 4100 ਰੁਪਏ ਵਜ਼ੀਫੇ ਦਿੱਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਸਾਰੇ ਦਰਜਿਆਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪੁਰ ਆਉਣ ਵਾਲੇ ਵਿਦਿਆਰਥੀਆਂ ਨੂੰ ਉਕਤ ਵਜ਼ੀਫੇ ਤੋਂ ਇਲਾਵਾ ਕ੍ਰਮਵਾਰ 2100, 1500 ਅਤੇ 1100 ਰੁਪਏ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਫੋਨ ਨੰਬਰ 0183-2553956-60, (ਐਕਸਟੈਨਸ਼ਨ 305) ਅਤੇ ਮੋਬਾਈਲ ਨੰਬਰ 98148-98263 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media