ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) – ਹਲਕਾ ਦੱਖਣੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਢਾਬ ਬੱਸਤੀ ਰਾਮ ਸਥਿਤ ਮਾਤਾ ਚਿੰਤਪੁਰਨੀ ਮੰਦਰ ਵੱਲੋਂ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਚ’ ਸ਼ਾਮਿਲ ਹੋਏ ।ਆਪ ਵਰਕਰਾਂ ਸਮੇਤ ਸ਼ਾਮਿਲ ਹੋਏ ਡਾ. ਨਿੱਜ਼ਰ ਨੇ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਧਾਰਮਿਕ ਤਿਉਹਾਰ ਮਿਲਜੁਲ ਕੇ ਮਨਾਉਣੇ ਚਾਹੀਦੇ ਹਨ।ਜਿਸ ਨਾਲ ਆਪਸੀ ਸਾਂਝ ਵੱਧਦੀ ਹੈ।ਉਨਾਂ ਨੇ ਭਗਵਾਨ ਕ੍ਰਿਸ਼ਨ ਦੇ ਜੀਵਨ ਤੋਂ ਸੰਦੇਸ਼ ਲੈਣ ਲਈ ਦੀ ਅਪੀਲ ਕੀਤੀ ।ਮੰਦਰ ਕਮੇਟੀ ਵੱਲੋਂ ਮਹੰਤ ਨੰਦ ਲਾਲ ਤੇ ਵਾਰਡ ਨੰਬਰ 43 ਦੇ ਬੂਥ ਇੰਚਾਰਜ਼ ਪਲਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਜਸਪ੍ਰੀਤ ਸਿੰਘ, ਹਰਜਿੰਦਰ ਸਿੰਘ ਧੰਜਲ, ਹਰਮਿੰਦਰ ਸਿੰਘ, ਬਲਵਿੰਦਰ ਕਿੰਗ, ਆਦਿਤਯ, ਪ੍ਰਭਬੀਰ ਸਿੰਘ ਬਰਾੜ, ਰਛਪਾਲ ਸਿੰਘ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media