ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ)- ਹਲਕਾ ਪੂਰਬੀ ਦੀ ਵਾਰਡ ਨੰ: 29 ਅਧੀਨ ਇਲਾਕਾ ਅਜ਼ਾਦ ਨਗਰ ਵਿਖੇ ਨੱਥਾ ਸਿੰਘ ਦੇ ਗ੍ਰਹਿ ਇਲਾਕਾ ਨਿਵਾਸੀਆਂ ਵੱਲੋਂ ਇਲਾਕੇ ਦੀਆਂ ਮੁਸ਼ਕਲਾਂ ਪ੍ਰਤੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਧਾਨ ਸਭਾ ਹਲਕਾ ਪੂਰਬੀ ਤੋਂ ਟਿਕਟ ਦੇ ਦਾਅਵੇਦਾਰ ਦਿਨੇਸ਼ ਬੱਸੀ ਸਕੱਤਰ ਪੰਜਾਬ ਕਾਂਗਰਸ ਨੇ ਉਚੇਚੇ ਤੌਰ ਤੇ ਹਾਜ਼ਰੀ ਭਰੀ ਜਿਸ ਦੌਰਾਨ ਇਲਾਕਾ ਵਾਸੀਆਂ ਵੱਲੋਂ ਬੱਸੀ ਦਾ ਨਿੱਘਾ ਸਵਾਗਤ ਕਰਦੇ ਹੋਏ ਬੱਸੀ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।ਇਲਾਕਾ ਵਾਸੀਆਂ ਨੇ ਬੱਸੀ ਨੂੰ ਇਲਾਕੇ ਦੀਆਂ ਮੁਸ਼ਕਲਾਂ ਦੱਸਦਿਆਂ ਕਿਹਾ ਕਿ ਇਲਾਕੇ ਦੇ ਬਜ਼ਾਰਾਂ ਵਿੱਚ ਜਗ੍ਹਾ-ਜਗ੍ਹਾ ਤੇ ਟੋਏ ਪਏ ਹਨ ਜਿਸ ਕਾਰਨ ਇਥੋ ਲੱਗਣ ਵਾਲੇ ਵਾਹਨ ਚਾਲਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਹਨਾਂ ਨੇ ਕਿਹਾ ਕਿ ਬਜ਼ਾਰਾਂ ਵਿੱਚ ਲੱਗੀਆ ਸਟਰੀਟ ਲਾਈਟਾਂ ਦਾ ਵੀ ਬੂਰਾ ਹਾਲ ਹੈ, ਜਿਸ ਕਾਰਨ ਰਾਤ ਸਮੇਂ ਕਿਸੇ ਰਾਹਗੀਰ ਨੇ ਇਥੋ ਲੱਗਣਾਂ ਹੋਵੇ ਤਾਂ ਬਜ਼ਾਰਾਂ ਵਿੱਚ ਪਏ ਟੋਏ-ਟਿੱਬਿਆਂ ਕਾਰਨ ਮੁਸ਼ਕਲਾਂ ਝੱਲਣੀਆਂ ਪੈਂਦੀਆ ਹਨ।ਉਹਨਾਂ ਨੇ ਕਿਹਾ ਕਿ ਬਾਰਸ਼ਾ ਦੇ ਦਿਨਾਂ ਵਿੱਚ ਬਜ਼ਾਰਾਂ ਦੇ ਟੋਏ-ਟਿੱਬੇ ਪਾਣੀ ਨਾਲ ਭਰੇ ਹੋਣ ਕਾਰਨ ਰਾਹਗੀਰਾਂ ਨੂੰ ਕਈ ਵਾਰ ਹਾਦਸਿਆਂ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ।ਇਸ ਮੌਕੇ ਬੱਸੀ ਨੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਸੁਣਦਿਆਂ ਹੋਇਆ ਉਹਨਾਂ ਨੂੰ ਭਰੋਸਾ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਇਲਾਕੇ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਅਰਵਿੰਦਰ ਸਿੰਘ, ਰਿੰਕੂ, ਮੋਨੂੰ, ਰਾਜਾ, ਸੁਰਜੀਤ ਸਿੰਘ, ਜਰਨੈਲ ਸਿੰਘ, ਰਾਹੁਲ, ਜੱਸਾ ਅਤੇ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਇਲਾਕਾ ਵਾਸੀ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media