
ਫ਼ਾਜ਼ਿਲਕਾ, 24 ਮਈ (ਵਿਨੀਤ ਅਰੋੜਾ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਦੀਪ ਕੁਮਾਰ ਧੂੜੀਆ ਵਲੋਂ ਡਾਇਰੈਕਟਰ ਜਨਰਲ ਸਕੂਲ ਐਜ਼ੂਕੇਸ਼ਨ ਦੇ ਦਿਸ਼ਾ ਨਿਰਦੇਸ਼ ਤੇ ਸਕੂਲਾਂ ਵਿਚ ਸਿੱਖਿਆ ਪ੍ਰਬੰਧਾਂ ਤੋਂ ਇਲਾਵਾ ਅਨੁਸ਼ਾਸਨ, ਕਲਾਸ ਰੂਮ, ਮਿਡ ਡੇਅ ਮੀਲ ਅਤੇ ਹੋਰ ਸਿੱਖਿਆ ਗਤੀਵਿਧੀਆਂ ਤੇ ਨਜ਼ਰਸਾਨੀ ਕਰਨ ਲਈ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸਕੂਲ ਮੁੱਖੀਆਂ ਨੂੰ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਦੀ ਹਾਜ਼ਰੀ ਸੌ ਫੀਸਦੀ ਯਕੀਨੀ ਬਣਾਉਣ ਲਈ ਕਿਹਾ ਗਿਆ। ਜਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼੍ਰੀ ਧੂੜੀਆ ਵਲੋਂ ਜ਼ਿਲ੍ਹੇ ਦੇ ਪਿੰਡ ਸਾਬੂਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਬੇਗਾਂਵਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੂਈਖੇੜਾ ਤੋਂ ਇਲਾਵਾ ਹੋਰਨਾਂ ਸਕੂਲਾਂ ਵਿਚ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਕੂਲ ਮੁੱਖੀਆਂ ਨੂੰ ਸਕੂਲਾਂ ਵਿਚ ਸਿੱਖਿਆ ਪ੍ਰਬੰਧਾਂ ਨੂੰ ਸਚਾਰੂ ਰੂਪ ਵਿਚ ਚਲਾਉਣ ਲਈ ਕਿਹਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪ੍ਰਾਇਮਰੀ ਸਕੂਲ ਸਾਬੂਆਣਾ ਵਿਚ ਸਵੇਰ ਦੀ ਸਭਾ ਨੂੰ ਚੈੱਕ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਦੇ ਸਕੂਲਾਂ ਵਿਚ ਸਿੱਖਿਆ ਪ੍ਰਬੰਧਾਂ ਵਿਚ ਕਾਫ਼ੀ ਕਮੀਆਂ ਪਈਆਂ ਗਈਆਂ । ਜਿਸ ਸਬੰਧੀ ਸਬੰਧਤ ਸਕੂਲ ਮੁੱਖੀਆਂ ਨੂੰ ਤਾੜਨਾ ਕੀਤੀ ਗਈ। ਇਸ ਸਬੰਧੀ ਮੌਕੇ ਤੇ ਹੀ ਰਿਪੋਰਟ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਅਚਨਚੇਤ ਟੀਮਾਂ ਵਲੋਂ ਕੀਤੀ ਜਾਂਦੀ ਰਹੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸਰਕਾਰੀ ਮਿਡਲ ਸਕੂਲ ਬੇਗਾਂਵਾਲੀ ਵਿਚ ਵਿਦਿਆਰਥੀਆਂ ਦੀ ਹਾਜਰੀ ਸੌ ਫੀਸਦੀ ਸੀ। ਇਹ ਹੀ ਨਹੀਂ ਸਕੂਲ ਵਿਚ ਸਿੱਖਿਆ ਦਾ ਪ੍ਰਬੰਧ ਵੀ ਬਹੁਤ ਵਧੀਆ ਤਰੀਕੇ ਨਾਲ ਕੀਤਾ ਗਿਆ ਸੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਦਾ ਲਿਖਤੀ ਕੰਮ ਵੀ ਚੈੱਕ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਵਲੋਂ ਆਪਣੀਆਂ ਕਿਤਾਬਾਂ ਅਤੇ ਕਾਪੀਆਂ ਨੂੰ ਚੰਗੀ ਤਰ੍ਹਾਂ ਸਜਾਇਆ ਗਿਆ। ਇਸ ਤੋਂ ਇਲਾਵਾ ਸਕੂਲਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਚਲਾਏ ਜਾ ਰਹੇ ਰਿਸੋਰਸ ਰੂਮਾਂ ਦੀ ਵੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਅਧਿਆਪਕਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਵਿਚ ਸਿੱਖਿਆ ਨੂੰ ਲੈਕੇ ਸੌਂਕ ਪੈਦਾ ਕੀਤਾ ਜਾਵੇ। ਜੇਕਰ ਕਿਸੇ ਵੀ ਕੰਮ ਨੂੰ ਸੌਂਕ ਨਾਲ ਕੀਤਾ ਜਾਵੇ ਤਾਂ ਉਸ ਕੰਮ ਵਿਚ ਆਪਣੇ ਆਪ ਹੀ ਮਨ ਲੱਗਣ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਸਿੱਖਿਆ ਪ੍ਰਤੀ ਲਗਾ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਰੁਝਾਨ ਦੀ ਜਰੂਰਤ ਹੈ ਕਿ ਵਿਦਿਆਰਥੀ ਸਿੱਖਿਆ ਨੂੰ ਬੋਝ ਨਾਲ ਨਹੀਂ ਬਲਕਿ ਸੌਂਕ ਦੇ ਤੌਰ ਤੇ ਪ੍ਰਾਪਤ ਕਰਨ ਤਾਂ ਕਿ ਉਹ ਸਿੱਖਿਆ ਵਿਚ ਉਚੀਆਂ ਪੁਲਾਘਾਂ ਅਤੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕ ਵਿਦਿਆਰਥੀਆਂ ਵਿਚ ਸਫ਼ਾਈ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਸ਼ੇਸ਼ ਤੌਰ ਤਰੀਕੇ ਦੇਣਗੇ ਤਾਂ ਉਨ੍ਹਾਂ ਵਿਚ ਆਪਣੇ ਆਪ ਹੀ ਸਿੱਖਿਆ ਪ੍ਰਤੀ ਖਿੱਚ ਰਹੇਗੀ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਸਿੱਖਿਆ ਗਤੀਵਿਧੀਆਂ ਸਬੰਧੀ ਰਿਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਇਸ ਮੌਕੇ ਸ਼੍ਰੀ ਧੂੜੀਆ ਦੇ ਨਾਲ ਜ਼ਿਲ੍ਹਾ ਗਾਈਡਸ ਕੌਂਸਲਰ ਬਰਜਿੰਦਰ ਕੁਮਾਰ, ਆਈਸੀਟੀ ਕੁਆਰਡੀਨੇਟਰ ਰਾਜੇਸ਼ ਤਨੇਜਾ, ਆਈਈਡੀ ਕੁਆਰਡੀਨੇਟਰ ਨਿਸ਼ਾਂਤ ਅਗਰਵਾਲ, ਇਸਪੈਕਸ਼ਨ ਕੁਆਰਡੀਨੇਟਰ ਦਵਿੰਦਰ ਮਾਨ ਅਤੇ ਸਤਿੰਦਰ ਬੱਤਰਾ ਆਦਿ ਹਾਜਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media