Tuesday, August 11, 2026

ਜੌੜਾਸਿੰਘਾ ਨੇ ਬਤੌਰ ਵਧੀਕ ਸਕੱਤਰ ਧਰਮ ਪ੍ਰਚਾਰਕ ਕਮੇਟੀ ਦਾ ਕਾਰਜਭਾਰ ਸੰਭਾਲਿਆ

PPN2608201617ਅੰਮ੍ਰਿਤਸਰ, 26 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੂੰ ਸ਼ੋ੍ਮਣੀ ਕਮੇਟੀ ਤੋਂ ਤਬਦੀਲ ਕਰਕੇ ਧਰਮ ਪ੍ਰਚਾਰ ਕਮੇਟੀ ਦਾ ਕਾਰਜਭਾਰ ਸੌਂਪਿਆ ਹੈ ਤੇ ਇਸ ਦੇ ਨਾਲ ਹੀ ਸੰਤੋਖ ਸਿੰਘ ਨੂੰ ਉਨ੍ਹਾਂ ਦੀ ਲੰਬੀ ਸਰਵਿਸ ਨੂੰ ਮੁੱਖ ਰੱਖਦਿਆਂ ਮੀਤ ਸਕੱਤਰ ਤੋਂ ਪਦ ਉਨਤ ਕਰਦਿਆਂ ਬਤੌਰ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਲਗਾਇਆ ਹੈ।ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਵਜੋਂ ਸੇਵਾਵਾਂ ਨਿਭਾਉਣਗੇ।ਬਲਵਿੰਦਰ ਸਿੰਘ ਜੌੜਾ ਸਿੰਘਾ, ਸੁਖਦੇਵ ਸਿੰਘ ਭੂਰਾਕੋਹਨਾ ਤੇ ਸੰਤੋਖ ਸਿੰਘ ਨੂੰ ਅਹੁਦੇ ‘ਤੇ ਹਰਚਰਨ ਸਿੰਘ ਮੁੱਖ ਸਕੱਤਰ ਨੇ ਬਿਠਾਇਆ।ਇਨ੍ਹਾਂ ਸਕੱਤਰਾਂ ਨੇ ਕਿਹਾ ਕਿ ਉਹ ਆਪਣੇ ਜ਼ਿੰਮੇ ਲੱਗੀ ਹਰ ਸੇਵਾ ਪੂਰਨ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸਤਿੰਦਰ ਸਿੰਘ ਤੇ ਬਲਵਿੰਦਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਮੈਨੇਜਰ, ਹਰਜਿੰਦਰ ਸਿੰਘ ਤੇ ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਤੇ ਮਨਜੀਤ ਸਿੰਘ ਇੰਚਾਰਜ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply