ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਮੁੱਖ ਸਕੱਤਰ ਨੂੰ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 18 ਭਾਦੋਂ (ਸੰਮਤ ਨਾਨਕਸ਼ਾਹੀ 548) ਮੁਤਾਬਿਕ 2 ਸਤੰਬਰ 2016 ਨੂੰ ਮਨਾਇਆ ਜਾਵੇ।
ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਹਰਚਰਨ ਸਿੰਘ ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਆਪਣੇ ਪੱਤਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੇ ਕੈਲੰਡਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 1 ਸਤੰਬਰ 2016 ਛਪਿਆ ਹੋਇਆ ਹੈ।ਇਸ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 2 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਇਸ ਲਈ ਪੰਜਾਬ ਸਰਕਾਰ ਵੀ 2 ਸਤੰਬਰ ਨੂੰ ਇਹ ਪੁਰਬ ਮਨਾਵੇ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਇਸ ਦੀ ਸਰਕਾਰੀ ਛੁੱਟੀ ਕਰਨ ਲਈ ਸਬੰਧਤ ਮਹਿਕਮਿਆਂ ਨੂੰ ਆਦੇਸ਼ ਦੇਣ ਲਈ ਵੀ ਕਿਹਾ ਗਿਆ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media