Monday, July 6, 2026

ਜ਼ਿਲ੍ਹਾ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

PPN2808201604

ਬਠਿੰਡਾ, 28 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚੋਂ ਜੇਤੂ ਖਿਡਾਰੀਆਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਵਿਖੇ ਸਨਮਾਨ ਕੀਤਾ ਗਿਆ। ਇਹ ਸਨਮਾਨ ਸਕੂਲ ਪ੍ਰਿੰਸੀਪਲ ਚਰਨਜੀਤ ਸਿੰਘ ਅਤੇ ਲੈਕਚਰਾਰ ਹਰਮੰਦਰ ਸਿੰਘ ਦੀ ਤਰਫੋਂ ਕੀਤੇ ਗਏ ਹਨ। ਪ੍ਰਿੰਸੀਪਲ ਚਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਾਲੀਬਾਲ ਖਿਡਾਰੀਆਂ ਨੇ ਅੰਡਰ-17 ਸਾਲ ਉਮਰ ਵਰਗ ਵਿਚ ਬਠਿੰਡਾ ਜ਼ੋਨ-1 ਵੱਲੋਂ ਖੇਡਦੇ ਹੋਏ ਤਲਵੰਡੀ ਸਾਬੋ ਨੂੰ ਹਰਾਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਇਹੀ ਨਹੀਂ, ਸਕੂਲ ਦੀ ਖਿਡਾਰਨ ਲਵਪ੍ਰੀਤ ਕੌਰ ਨੇ ਫੈਸਿੰਗ ਅੰਡਰ-17 ਵਿਚ ਪਹਿਲਾ ਅਤੇ ਜਸਪ੍ਰੀਤ ਸਿੰਘ ਨੇ ਗੱਤਕਾ ਦੇ ਅੰਡਰ-19 ਸਾਲ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਸਮੂਹ ਖਿਡਾਰੀਆਂ ਦੀ ਜਿੱਤ ਦਾ ਸਿਹਰਾ ਲੈਕਚਰਾਰ ਹਰਮੰਦਰ ਸਿੰਘ ਦੇ ਸਿਰ ਬੰਨਿਆ, ਜਿਨ੍ਹਾਂ ਦੀ ਮਿਹਨਤ ਸਦਕੇ ਖਿਡਾਰੀਆਂ ਨੇ ਉਪਰੋਕਤ ਉਪਲੱਬਧੀ ਹਾਸਿਲ ਕੀਤੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply