Monday, August 10, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਇਕੱਤਰਤਾ

PPN2808201617
ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ੨ ਸਤੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਬਾਰੇ ਵਿਚਾਰੁਵਟਾਂਦਰਾ ਕਰਨ ਲਈ ਇਕੱਤਰਤਾ ਬੁਲਾਈ ਗਈ।ਜਿਸ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸz: ਹਰਚਰਨ ਸਿੰਘ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲ’ਖਣ ਸਿੰਘ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਗੇਟ ਦੇ ਮੈਨੇਜਰ ਸੁਖਜਿੰਦਰ ਸਿੰਘ ਮੰਡ, ਸਮੂਹ ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ, ਸ਼ਬਦ ਕੀਰਤਨੀ ਜਥੇ, ਗਤਕਾ ਪਾਰਟੀਆਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।ਇਸ ਇਕ’ਤਰਤਾ ਵਿੱਚ ਵ’ਖੁਵ’ਖ ਨੁਮਾਇੰਦਿਆਂ ਨੇ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਯੋਜਿਤ ਹੋਣ ਵਾਲਾ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਾਰ ਸਾਹਿਬ ਤੋਂ ਚੱਲ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੂਰਨ ਹੋਵੇਗਾ।ਇਕ’ਤਰਤਾ ਵਿਚ ਹੋਏ ਫੈਸਲਿਆਂ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸz: ਸੁਲੱਖਣ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ੧੭ ਅਕਤੂਬਰ ਨੂੰ ਆਉਣ ਵਾਲੇ ਅਵਤਾਰ ਦਿਹਾੜੇ ਦੇ ਸਬੰਧ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵ’ਖੁਵ’ਖ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ੧੬ ਸਤੰਬਰ ਤੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਰਾਤ ਦੇ ਗੁਰਮਤਿ ਸਮਾਗਮਾਂ ਦੀ ਲੜੀ ਸ਼ੁਰੂ ਕੀਤੀ ਜਾਵੇਗੀ ਅਤੇ ਵ’ਖ ਵ’ਖ ਅਸਥਾਨਾਂ ‘ਤੇ ਇਹ ਗੁਰਮਤਿ ਸਮਾਗਮ ਕਰਕੇ ੧੫ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਇਸ ਇਕ’ਤਰਤਾ ਵਿੱਚ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਮਾੜੀ ਹੋਣ ਕਾਰਣ ਆਉਣ ਵਾਲੇ ਨਗਰ ਕੀਰਤਨਾਂ ਦੇ ਰੂਟ ਬਦਲਣ ਲਈ ਵੀ ਵਿਚਾਰਾਂ ਕੀਤੀਆਂ ਗਈਆਂ।ਉਨ੍ਹਾਂ ਕਿਹਾ ਕਿ ਅਗਲੀ ਇਕ’ਤਰਤਾ ਸਤੰਬਰ ਦੇ ਪਹਿਲੇ ਹਫ਼ਤੇ ਫਿਰ ਰੱਖੀ ਗਈ ਹੈ।
ਇਸ ਸਮੇਂ ਵ’ਖੁਵ’ਖ ਬੁਲਾਰਿਆਂ ਵਿੱਚ ਸੰਤੋਖ ਸਿੰਘ ਸੇਠੀ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ ਰਾਗੀ, ਹਰਜੀਤ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਅਜਾਇਬ ਸਿੰਘ, ਭੂਪਿੰਦਰ ਸਿੰਘ ਆਦਿ ਨੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ।ਸਟੇਜ ਸਕ’ਤਰ ਦੀ ਸੇਵਾ ਜਗਜੀਤ ਸਿੰਘ ਖਾਲਸਾ ਨੇ ਨਿਭਾਈ।ਇਸ ਮੌਕੇ ਲਖਬੀਰ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਅਜੀਤ ਸਿੰਘ ਇੰਚਾਰਜ ਭਾਈ ਗੁਰਦਾਸ ਹਾਲ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਹਾਜ਼ਰ ਸੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply