
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ)- ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਾਡੀ ਤਰੱਕੀ ਉਨ੍ਹਾਂ ‘ਤੇ ਹੀ ਨਿਰਭਰ ਹੈ ਅਜਿਹੇ ਵਿੱਚ ਜੇਕਰ ਉਹ ਖੁਸ਼ਹਾਲ ਹੋਣਗੇ ਤਾਂ ਦੇਸ਼ ਖੁਦ ਵਿਕਾਸ ਵੱਲ ਵਧੇਗਾ। ਇਹ ਵਿਚਾਰ ਅੱਜ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਛਤਰਾ ਯੁਵਾ ਸੰਘਰਸ਼ ਸਮਿਤੀ (ਸੀ.ਵਾਈ.ਐਸ.ਐਸ.) ਵੱਲੋਂ ਆਯੋਜਿਤ ਰੈਲੀ ਵਿੱਚ ਆਪਣੇ ਮੁੱਖ ਭਾਸ਼ਨ ਦੌਰਾਨ ਪ੍ਰਗਟ ਕੀਤੇ।
ਸਥਾਨਕ ਸੁਲਤਾਨਵਿੰਡ ਅਤੇ ਚਾਟੀਵਿੰਡ ਲਿੰਕ ਰੋਡ ‘ਤੇ ਸਥਿਤ ਡਾਇਮੰਡ ਐਵੀਨਿਊ ਵਿੱਚ ਸੀ.ਵਾਈ.ਐਸ.ਐਸ ਦੇ ਪੰਜਾਬ ਪ੍ਰਧਾਨ ਪਰਮਿੰਦਰ ਜਸਪਾਲ ਗੋਲਡੀ ਦੀ ਅਗਵਾਈ ਵਿੱਚ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ ਦੋ ਹਜ਼ਾਰ ਨੌਜਵਾਨਾਂ ਜਿੰਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਸ਼ਾਮਲ ਸਨ ਨੇ ਹਿੱਸਾ ਲਿਆ।ਰੈਲੀ ਦੌਰਾਨ ਪਰਮਿੰਦਰ ਸਿੰਘ ਗੋਲਡੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੇ ਹਿੱਤ ਨੂੰ ਧਿਆਨ ਵਿੱਚ ਰਖਣ ਵਾਲੀ ਪਾਰਟੀ ‘ਆਪ’ ਵਿੱਚ ਸ਼ਾਮਲ ਹੋ ਕੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਸੋਚ ਨੂੰ ਅਪਨਾਉਣ।ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਜਾਰੀ ਕੀਤੇ ਗਏ ਯੂਥ ਮੈਨੀਫੈਸਟੋ ਦੀ ਵੀ ਜਾਣਕਾਰੀ ਦਿੱਤੀ, ਜਿਸ ਵਿਚ ਨੌਜਵਾਨਾਂ ਦੀ ਸਿੱਖਿਆ, ਸਿਹਤ ਅਤੇ ਰੋਜ਼ਗਾਰ ਸਭ ਦਾ ਖਿਆਲ ਰਖਿਆ ਗਿਆ ਹੈ।ਨੌਜਵਾਨਾਂ ਨੂੰ ਸੰਬੋਧਤ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਪਾਰਟੀ ਉਨ੍ਹਾਂ ਵਿੱਚ ਭਗਤ ਸਿੰਘ ਜਿਹੀ ਸੋਚ ਵਾਲੀ ਯੂਥ ਤਾਕਤ ਨੂੰ ਦੇਖਦੀ ਹੈ ਜਿੰਨ੍ਹਾਂ ਨੇ ਦੇਸ਼ ਦੀ ਖਾਤਰ ਆਪਣਾ ਤਨ, ਮਨ, ਧਨ ਤਕ ਵਾਰ ਦਿੱਤਾ।ਉਨ੍ਹਾਂ ਕਿਹਾ ਕਿ ਅੱਜ ਸਾਡੇ ਭ੍ਰਿਸ਼ਟ ਸਿਆਸਤਦਾਨਾਂ ਨੇ ਨੌਜਵਾਨਾਂ ਨੂੰ ਆਪਣੇ ਹਿਤਾਂ ਲਈ ਵਰਤ ਕੇ ਉਨ੍ਹਾਂ ਨੂੰ ਬੇਰੋਜਗਾਰੀ ਅਤੇ ਨਸ਼ਿਆਂ ਵੱਲ ਧੱਕ ਦਿੱਤਾ ਹੈ ਜਿਸ ਨਾਲ ਹੁਣ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ।ਉਨ੍ਹਾਂ ਨੌਜਵਾਨਾਂ ਨਾਲ ਵਾਅਦਾ ਕੀਤਾ ਕਿ ‘ਆਪ’ ਦੇ ਸੱਤਾ ਵਿੱਚ ਆਉਂਦਿਆਂ ਹੀ ਸਾਰੇ ਨਿਜੀ ਕਾਲਜਾਂ ਦੀਆਂ ਫੀਸਾਂ ਨੂੰ ਸਰਕਾਰੀ ਕਾਲਜਾਂ ਦੇ ਬਰਾਬਰ ਕਰ ਦਿੱਤਾ ਜਾਵੇਗਾ, ਜਿਸ ਨਾਲ ਨੌਜਵਾਨ ਆਪਣੀ ਸਿੱਖਿਆ ਜਾਰੀ ਰਖ ਸਕਣ। ਇਸ ਮੌਕੇ ਡਾ. ਨਿੱਜਰ ਦੇ ਨਾਲ ਅੰਮ੍ਰਿਤਸਰ ਦੇ ਇੰਚਾਰਜ ਤੇਜ ਕਾਹਲੋਂ, ਸੂਰਜ ਰਾਮਪਾਲ, ਜਗਰੂਪ, ਅੰਤਰ ਕਾਹਲੋਂ, ਸੇਮਾ ਬਾਲੇਚੱਕ, ਹਰਮਨ, ਜਸਪ੍ਰੀਤ ਸਿੰਘ, ਜਗਦੀਪ ਸਿੰਘ, ਮਨਜੀਤ ਕੌਰ, ਸੁਖਬੀਰ ਕੌਰ ਅਤੇ ਹਰਜਿੰਦਰ ਕੌਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media