Wednesday, August 12, 2026

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨੈਸ਼ਨਲ ਸਪੋਰਟਸ ਡੇਅ ਮਨਾਇਆ

PPN2908201606

ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਸ਼ਵ ਪ੍ਰਸਿੱਧ ਭਾਰਤੀ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਯਾਦ ਕਰਦਿਆਂ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵੱਲੋਂ ਨੈਸ਼ਨਲ ਸਪੋਰਟਸ ਡੇ ਮਨਾਇਆ ਗਿਆ।ਜਿਸ ਵਿੱਚ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਸਟਾਫ ਮੈਂਬਰ ਤੇ ਬੱਚਿਆਂ ਨੇ ਭਾਰੀ ਮੀਂਹ ਦੇ ਬਾਵਜੂਦ ਬਾਸਕਟਬਾਲ ਦਾ ਮੈਚ ਕਰਵਾਇਆ ਗਿਆ।ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਕੇਵਲ ਸਿੰਘ ਤੇ ਉਹਨਾਂ ਦੇ ਨਾਲ ਹੈਡ ਫਿਜ਼ੀਕਲ ਐਜੂਕੇਸ਼ਨ ਡਾ. ਰਵਿੰਦਰ ਸੂਮਲ ਤੇ ਸਮੂਹ ਸਟਾਫ ਹਾਜ਼ਰ ਸਨ।
ਇਹ ਮੈਚ ਸਟਾਫ ਤੇ ਸਟੂਡੈਂਟ ਵਿਚਕਾਰ ਹੋਣ ਕਰਕੇ ਕਾਫੀ ਰੁਮਾਂਚਕਾਰੀ ਰਿਹਾ।ਇਸ ਮੈਚ ਵਿੱਚ ਜੋ ਸਕੋਰ ਰਿਹਾ ਉਹ ਇਸ ਤਰ੍ਹਾਂ ਹੈ। ਮੈਚ ਦੇ ਅਖੀਰ ਤਕ ਨੰਬਰ ਤਾਲਿਕਾ ਅਨੁਸਾਰ 18 ਦੇ ਮੁਕਾਬਲੇ 20 ਅੰਕ ਪ੍ਰਾਪਤ ਕਰਕੇ ਸਟਾਫ ਮੈਂਬਰਾਂ ਨੇ ਇਹ ਮੈਚ ਆਪਣੇ ਨਾਮ ਕੀਤਾ।ਇਸ ਮੈਚ ਵਿੱਚ ਹਿੱਸਾ ਲੈਣ ਵਾਲੇ ਸਟਾਫ ਮੈਂਬਰ ਡਾ. ਰੰਵਿਦਰ ਸਮੂਲ, ਡਾ. ਰਵੀ ਕੁਮਾਰ , ਪ੍ਰੋ. ਸਤਪਾਲ ਸਿੰਘ, ਪ੍ਰੋ. ਗੁਰਦਾਨ ਸਿੰਘ ਤੇ ਪ੍ਰੋ. ਕੇ.ਪੀ.ਐਸ ਮਾਹੀ ਸ਼ਾਮਲ ਸਨ। ਇਸ ਬਾਰੇ ਪ੍ਰੋਗਰਾਮ ਤੋਂ ਬਾਅਦ ਬੱਚਿਆਂ ਨੇ ਮਨੋਰੰਜਨ ਕਿਰਿਆਵਾਂ ਦਾ ਅਨੰਦ ਲਿਆ। ਇਸ ਮੌਕੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।ਆਖਰੀ ਵਿੱਚ ਡਾਇਰੈਕਟਰ ਸਪੋਰਟਸ ਨੇ ਬੱਚਿਆਂ ਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਅੱਗੇ ਹੋਰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਸ. ਗੁਰਲਾਭ ਸਿੰਘ ਸਿੱਧੂ ਚੇਅਰਮੇਨ ਨੇ ਸਰੀਰਕ ਸਿੱਖਿਆ ਕਾਲਜ ਦੀ ਇਸ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀ ਵਰਗ ਨੂੰ ਪੜਾਈ ਦੇ ਨਾਲ-ਨਾਲ ਖੇਤਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਆ ਤਾਂ ਜ਼ੋ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply