Friday, March 20, 2026

ਵਿਧਾਇਕ ਸਿੰਗਲਾ ਨੇੇ ਅਧਿਕਾਰੀਆਂ ਸਮੇਤ ਕੀਤਾ ਬਾਰਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ

PPN2908201607
ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਸ਼ਹਿਰ ਵਿਚ ਬਹੁਤ ਜਿਆਦਾ ਬਾਰਸ ਹੋਣ ਕਰਕੇ ਪਾਵਰ ਹਾਊਸ ਰੋਡ, ਸਿਵਲ ਲਾਇਨ, ਧੋਬੀਆਣਾ, ਸਿਰਕੀ ਬਾਜਾਰ, ਗੁਰੂ ਨਾਨਕ ਪੁਰਾ ਆਦਿ ਇਲਾਕੇ ਬਾਰਸ ਦੇ ਪਾਣੀ ਨਾਲ ਪ੍ਰਭਾਵਤ ਹੋਏ ਹਨ। ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸਿਰਕੀ ਬਾਜਾਰ ਵਿਚ ਬਾਰਸਾਾਂ ਨਾਲ ਭਰਿਆ ਪਾਣੀ ਦੇ ਏਰੀਏ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਅਤੇ ਐਸ.ਐਸ.ਪੀ. ਸਵਪਨ ਸ਼ਰਮਾ,  ਐਸ.ਡੀ.ਐਮ. ਬਠਿੰਡਾ ਅਨਮੋਨ ਸਿੰਘ ਧਾਲੀਵਾਲ, ਕਮਿਸ਼ਨਰ ਨਗਰ ਨਿਗਮ ਅਨਿਲ ਗਰਗ ਅਤੇ ਸਕੱਤਰ ਰੈਡ ਕਰਾਸ ਸੁਸਾਇਟੀ ਕਰਨਲ ਵਰਿੰਦਰ ਕੁਮਾਰ ਵੀ ਨਾਲ ਸਨ।ਉਨ੍ਹਾਂ ਨੇ ਮੁਹੱਲਾ ਨਿਵਾਸੀਆਂ ਦੀਆਂ ਸ਼ਕਾਇਤਾ ਵੀ ਸੁਣੀਆਂ ਅਤੇ ਉਨ੍ਹਾਂ ਦਾ ਜਲਦੀ ਹੀ ਹਲ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਸ਼ਹਿਰ ਦੇ ਹੋਰ ਇਲਾਕਿਆਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਮੁੱਹਲਾ ਨਿਵਾਸੀਆਂ ਦੀਆਂ ਮੁਸ਼ਕਲਾਂ ਨੂੰ ਮੁੱਖ ਰਖਦੇ ਹੋਏ ਜ਼ਿਲ੍ਹਾ ਪ੍ਰਸਾਸ਼ਨ ਬਠਿੰਡਾ ਵਲੋ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕਾਂ ਦੀ ਸਹਾਇਤਾ ਲਈ ਰਲੀਫ ਕੈਂਪ ਮੁਹੱਈਆ ਕਰਵਾਇਆ ਗਿਆ ਅਤੇ ਪਾਣੀ ਨਾਲ ਪ੍ਰਭਾਵਤ ਹੋਏ ਮੁਹੱਲਾ ਨਿਵਾਸੀਆਂ ਲਈ ਖਾਣ ਪੀਣ ਦਾ ਸਮਾਨ ਜਿਵੇ ਬਰੈਡ, ਬਿਸਕੁਟ, ਦੁੱਧ ਪਾਣੀ ਆਦਿ ਮੁੱਹਲਾ ਨਿਵਾਸੀਆਂ ਦੇ ਸਹਿਯੋਗ ਨਾਲ ਟੀਮਾਂ ਬਣਾਕੇ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹਾਇਤਾ ਲਈ ਇਸੇ ਸਕੂਲ ਵਿਚ ਡਾਕਟਰੀ ਸਹਾਇਤਾ ਵੀ ਉਪਲੱਬਧ ਕਰਵਾਈ ਗਈ ਹੈ ਜਿੱਥੇ ਜਰੂਰਤ ਬੰਦ  ਵਿਅਕਤੀ ਆਪਣਾ ਇਲਾਜ ਕਰਵਾ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਬਠਿੰਡਾ ਵਿਚ ਜ਼ਿਆਦਾ ਬਾਰਸਾਂ ਹੋਣ ਕਾਰਨ  ਇਕ ਵਿਅਕਤੀ ਦੀ ਮੌਤ ਹੋਈ ਹੈ ਅਤੇ ਦੋ ਵਿਅਕਤੀ ਜਖਮੀ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਧੋਬੀਆਣਾ ਵਿਖੇ ਕੁਝ ਮਕਾਨਾਂ ਦਾ ਜਿਆਦਾ ਨੁਕਸਾਨ ਹੋਇਆ ਹੈ ਅਤੇ ਬਾਰਸਾਂ ਨਾਲ ਪ੍ਰਭਾਵਤ ਹੋਏ ਮਕਾਨਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੋਏ ਮਕਾਨਾਂ ਦੇ ਨੁਕਸਾਨ ਦਾ ਮੁਆਵਜਾ ਦਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਬਾਰਸਾਂ ਕਾਰਨ ਲੋਕਾ ਨੂੰ ਆ ਰਹੀਆਂ ਮੁਸ਼ਕਲਾਂ ਦਾ ਜਲਦੀ ਹੀ ਹਲ ਕਰ ਲਿਆ ਜਾਵੇਗਾ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply