Tuesday, August 11, 2026

ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਕਲੱਬ ਵਿਕਾਸ ਪ੍ਰੋਗਰਾਮ ਸ਼ੁਰੂ

PPN2908201611
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ ਵੱਲੋਂ ਵੇਰਕਾ ਬਲਾਕ ਵਿਚ ਯੂਥ ਕਲੱਬ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ 50 ਯੂਥ ਕਲੱਬਾਂ ਨੂੰ ਅਪਡੇਟ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਤਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦੋ-ਦੋ ਮੈਂਬਰਾਂ ਦੀਆਂ ਪੰਜ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿਚ ਹਰਪ੍ਰੀਤ ਸਿੰਘ, ਯੁਵਰਾਜ ਸਿੰਘ, ਰੋਬਿਨਜੀਤ ਸਿੰਘ, ਪੀਟਰ ਮਸੀਹ, ਅਨਲ, ਗੁਰਦਾਸ, ਭੁਪਿੰਦਰ ਸਿੰਘ, ਗੁਰਯੋਧ ਸਿੰਘ, ਜਗਤਾਰ ਸਿੰਘ ਅਤੇ ਰਮਨਦੀਪ ਕੌਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਯੂਥ ਕਲੱਬਾਂ ਨੂੰ ਸਮਾਜਿਕ ਕੰਮਾਂ, ਖੇਡਾਂ, ਸਾਫ-ਸਫਾਈ, ਸੱਭਿਆਚਾਰਕ, ਖ਼ੂਨਦਾਨ, ਸਿਲਾਈ-ਕਢਾਈ ਆਦਿ ਦੇ ਕੈਂਪ ਲਗਾਉਣ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਕਰਮਜੀਤ ਸਿੰਘ, ਬਿਕਰਮਜੀਤ ਸਿੰਘ, ਸਰਪੰਚ ਕਸ਼ਮੀਰ ਸਿੰਘ, ਗੁਰਸ਼ਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਆਦਿ ਵਿਸ਼ੇਸ਼ ਸਹਿਯੋਗ ਦੇ ਰਹੇ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply