Saturday, November 7, 2026

4 ਸਤੰਬਰ ਦੀ ਰੈਲੀ ਦੀ ਸਫਲਤਾ ਲਈ ਕਿਸਾਨ ਜਥੇਬੰਦੀ ਨੇ ਰਣਨੀਤੀ ਘੜੀ

ਅੰਮ੍ਰਿਤਸਰ, 29 ਅਗਸਤ (ਜਸਬੀਰ ਸਿੰਘ ਸੱਗੂ)  ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ 4 ਸਤੰਬਰ ਦੀ ਤਰਨਤਾਰਨ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ ਦੀ ਪ੍ਰਧਾਨਗੀ ‘ਚ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀ: ਮੀਤ ਪ੍ਰਧਾਨ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਸੰਘਰਸ਼ਾਂ ਦੌਰਾਨ ਸ਼ਹੀਦ ਹੋਏ ਬਲਵੰਤ ਸਿੰਘ ਦੁਗਲਵਾਲਾ, ਅਜੀਤ ਸਿੰਘ ਗੰਡੀਵਿੰਡ, ਗੁਰਜੰਟ ਸਿੰਘ ਕੋਟ ਧਰਮਚੰਦ ਕਲਾਂ, ਧੀਰ ਸਿੰਘ ਗੱਗੋਮਾਹਲ, ਜੋਗਿੰਦਰ ਸਿੰਘ ਬੁਤਾਲਾ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ।ਮੀਟਿੰਗ ਵਿੱਚ ਵੱਖ-ਵੱਖ ਜੋਨ ਪ੍ਰਧਾਨਾਂ ਨੇ ਰੈਲੀ ਸਬੰਧੀ ਵਿਚਾਰ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜਿਲ੍ਹਾ ਅੰਮ੍ਰਿਤਸਰ ਤੋਂ 10 ਹਜ਼ਾਰ ਤੋਂ ਵੱਧ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ ਦਾ ਕਾਫਲਾ ਤਰਨਤਾਰਨ ਦੀ ਕਾਨਫਰੰਸ ਵਿੱਚ ਸ਼ਾਮਲ ਹੋਵੇਗਾ।ਰੈਲੀ ਨੂੰ ਸਫ਼ਲ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਪੂਰੀ ਤਿਆਰੀ ਕਰ ਲਈ ਗਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ, ਬੀਬੀਆਂ, ਨੌਜਵਾਨ, ਪਰਿਵਾਰਾਂ ਸਮੇਤ ਪਹੁੰਚ ਕੇ ਮੰਗ ਕਰਨਗੇ ਕਿ 21 ਫਰਵਰੀ 2014 ਦੇ ਹੋਏ ਲਾਠੀਚਾਰਜ ਸਬੰਧੀ ਕਿਸਾਨ ਜਥੇਬੰਦੀ ਨਾਲ ਕੀਤਾ ਸਮਝੌਤਾ ਲਾਗੂ ਕੀਤਾ ਜਾਵੇ, ਕੇਂਦਰ ਤੇ ਪੰਜਾਬ ਸਰਕਾਰ ਖੇਤੀਮੰਡੀ ਨੂੰ ਕਾਰਪੋਰੇਟ ਘਰਾਣਿਆ ਦੇ ਹੱਥ ਵਿੱਚ ਦੇਣਾ ਬੰਦ ਕਰੇ, ਕਿਸਾਨਾਂ ਮਜ਼ਦੂਰਾਂ ਸਿਰ ਚੜਿਆ ਸਰਕਾਰੀ ਤੇ ਗੈਰ-ਸਰਕਾਰੀ ਕਰਜ਼ਾ ਖਤਮ ਕੀਤਾ ਜਾਵੇ, ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ, ਘਰੇਲੂ ਖਪਤਕਾਰਾਂ ਨੂੰ 1 ਰੁਪਏ ਪ੍ਰਤੀ ਯੂਨਿਟ ਬਿਜਲੀ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ, ਮਜ਼ਦੂਰਾਂ 51 ਹਜ਼ਾਰ ਰੁਪਏ ਸਗਨ ਸਕੀਮ, ਬੁਢੇਪਾ ਪੈਨਸ਼ਨ ਪੰਜ ਹਜ਼ਾਰ ਰੁਪਏ ਮਹੀਨਾ, ਮਨਰੇਗਾ ਵਿੱਚ 365 ਦਿਨ ਕੰਮ, ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ।ਨਸ਼ਾ ਖਤਮ ਕਰਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਹੋਣੋ ਰੋਕਿਆ ਜਾਵੇ।  ਇਸ ਮੌਕੇ ਬੀਬੀ ਜਗੀਰ ਕੌਰ ਕਲੇਰ ਘੁਮਾਣ, ਬੀਬੀ ਵੀਰ ਕੌਰ ਚੱਬਾ, ਸਤਨਾਮ ਸਿੰਘ ਸਠਿਆਲਾ, ਸਕੱਤਰ ਸਿੰਘ ਕੋਟਲਾ, ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਵਰਿਆਮ, ਮੁਖਤਾਰ ਸਿੰਘ ਭੰਗਵਾਂ, ਗੁਰਦੇਵ ਸਿੰਘ ਵਰਪਾਲ, ਬਾਜ਼ ਸਿੰਘ ਸਾਰੰਗੜਾ, ਗੁਰਵਿੰਦਰ ਸਿੰਘ ਭਰੋਭਾਲ, ਜੋਗਾ ਸਿੰਘ ਖਾਰੈ, ਗੁਰਦੇਵ ਸਿੰਘ ਗੱਗੋਮਾਹਲ, ਪਿਆਰ ਸਿੰਘ ਪੰਡੋਰੀ, ਜਰਮਨਜੀਤ ਸਿੰਘ ਬੰਡਾਲਾ, ਨਿਸ਼ਾਨ ਸਿੰਘ, ਗੁਰਮੀਤ ਸਿੰਘ,, ਬਲਦੇਵ ਸਿੰਘ ਚੱਬਾ ਆਦਿ ਨੇ ਸੰਬੋਧਨ ਕੀਤਾ ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply