
ਅੰਮ੍ਰਿਤਸਰ਼, 29 ਅਗਸਤ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਨੇ 5 ਤੋਂ 8 ਅਗਸਤ ਤੱਕ ਹੋਈ 8ਵੀਂ ਓਪਨ ਰਾਜ ਰੋਪ ਸਕਿਪਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।ਇਹਨਾਂ ਖੇਡਾਂ ਵਿੱਚ ਹਿਰਦੇਪਾਲ ਸਿੰਘ, ਮਨਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਸੋਨੇ ਦੇ ਮੈਡਲ ਜਿਤੇ । ਲੜਕੀਆਂ ਦੇ ਮੁਕਾਬਲੇ ਵਿੱਚ ਇਸੇ ਸਕੂਲ ਦੀ ਨਵਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਅੰਕਿਸ਼ਾ ਸ਼ਰਮਾ ਅਤੇ ਹਰਮਨ ਕੋਰ ਨੇ ਵੀ ਗੋਲਡ ਮੈਡਲ ਜਿੱਤੇ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸਾਹਣੀ, ਪਿ੍ਰੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸੁਪਰਵਾਈਜਰ ਸ਼੍ਰੀਮਤੀ ਮੰਜੂ ਸਪਰਾ ਅਤੇ ਡੀ.ਪੀ.ਈ ਦਲਜੀਤ ਕੌਰ ਵੀ ਹਾਜ਼ਰ ਸਨ ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media