
ਅੰਮ੍ਰਿਤਸਰ, 29 ਅਗਸਤ (ਗੁਰਪ੍ਰੀਤ ਸਿੰਘ) – ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਮੈਂਬਰ ਸ੍ਰੀ ਰਮੇਸ਼ ਲਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪ੍ਰਸ਼ਾਦਾ ਛਕਿਆ। ਇਸ ਉਪਰੰਤ ਉਹ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਡਾ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਤੇ ਸ: ਪ੍ਰਮਜੀਤ ਸਿੰਘ ਮੁੰਡਾ ਪਿੰਡ ਨਿੱਜੀ ਸਹਾਇਕ ਨੂੰ ਮਿਲੇ।
ਸ੍ਰੀ ਰਮੇਸ਼ ਲਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਕੇ ਮਨ ਨੂੰ ਸ਼ਾਂਤੀ ਅਤੇ ਖੁਸ਼ੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੇਰਾ ਇਸ ਮੁਕੱਦਸ ਅਸਥਾਨ ਤੇ ਬਾਰੁਬਾਰ ਨਤਮਸਤਿਕ ਹੋਣ ਨੂੰ ਜੀਅ ਕਰਦਾ ਹੈ। ਸ੍ਰੀ ਰਮੇਸ਼ ਲਾਲ ਨੂੰ ਡਾ: ਪਰਮਜੀਤ ਸਿੰਘ ਸਰੋਆ ਤੇ ਸ: ਪ੍ਰਮਜੀਤ ਸਿੰਘ ਮੁੰਡਾ ਪਿੰਡ ਵੱਲੋਂ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ: ਅਨੁਰਾਗ ਸਿੰਘ, ਸ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਸਿਮਰਜੀਤ ਸਿੰਘ ਮੀਤ ਸਕੱਤਰ, ਸ: ਹਰਜਿੰਦਰ ਸਿੰਘ ਭੂਰਾਕੋਹਨਾ ਵਧੀਕ ਮੈਨੇਜਰ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਅਤੇ ਸ: ਰਜਿੰਦਰ ਸਿੰਘ ਮੈਨੇਜਰ ਗੁ: ਸਤਲਾਣੀ ਸਾਹਿਬ ਹਾਜ਼ਰ ਸਨ।
Punjab Post Daily Online Newspaper & Print Media