ਬਠਿੰਡਾ, 30 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਤ ਕਬੀਰ ਸਕੂਲ ਦੇ ਪ੍ਰਾਇਮਰੀ ਬਲਾਕ ਵਿੱਚ ਪਹਿਲੀ ਤੋਂ ਤੀਜੀ ਕਲਾਸ ਦੇ ਵਿਦਿਆਰਥੀਆਂ ਦੇ ਵਿਚ ਹਿੰਦੀ, ਇੰੰੰਗਲਿੰਸ ਅਤੇ ਪੰਜਾਬੀ ਵਿਸ਼ਿਆਂ ਦਾ ਡਿਕਟੇਸ਼ਨ ਮੁਕਾਬਲਾ ਕਰਵਾਇਆ ਗਿਆ। ਇਹ ਪ੍ਰਤੀਯੋਗਤਾ ਮੈਡਮ ਸੋਨੀਆ ਧਵਨ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਸਾਰੇ ਬੱਚਿਆਂ ਨੇ ਇਸ ਪ੍ਰਤੀਯੋਗਤਾ ਦੇ ਲਈ ਬਹੁਤ ਚੰਗੀ ਤਰ੍ਹਾਂ ਮਿਹਨਤ ਕਰਕੇ ਸ਼ਿਰਕਤ ਕੀਤੀ।ਜਿਸ ਦੇ ਨਤੀਜੇ ਵਜੋਂ ਪੂਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ, ਪ੍ਰਿੰਸੀਪਲ ਅੰਜੂ ਡੋਗਰਾ ਅਤੇ ਸੋਨੀਆ ਧਵਨ ਵਲੋਂ ਸਾਰੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਕਿ ਉਹ ਹਮੇਸ਼ਾ ਹੀ ਆਪਣੀ ਪੜ੍ਹਾਈ ਮਨ ਲਗਾ ਕੇ ਕਰਨ ਅਤੇ ਜਿੰਦਗੀ ਦੇ ਹਰ ਇਮਤਿਹਾਨ ਵਿਚੋਂ ਸਫ਼ਲਤਾਂ ਪ੍ਰਾਪਤ ਕਰਦੇ ਰਹਿਣ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media