Thursday, November 5, 2026

ਆਰ.ਬੀ ਡੀ.ਏ.ਵੀ ਸੀਨੀ: ਸਕੈ: ਪਬਲਿਕ ਸਕੂਲ ਵਿਖੇ ਟ੍ਰੀ ਪਲਾਨਟੇਸ਼ਨ ਪ੍ਰੋਗਰਾਮ ਅਯੋਜਿਤ

PPN3008201609ਬਠਿੰਡਾ, 30 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਸ਼੍ਰੀ ਅਮਿਤ ਮਲ੍ਹਨ, ਕਾਰਜਕਾਰੀ ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਆਰ.ਬੀ ਡੀ.ਏ.ਵੀ ਸੀਨੀਅਰ ਸਕੈਂਡਰੀ ਪਬਲਿਕ ਸਕੂਲ, ਬਠਿੰਡਾ ਵਿਖੇ ਟ੍ਰੀ ਪਲਾਨਟੇਸ਼ਨ ਪ੍ਰੋਗਰਾਮ ਦੌਰਾਨ ਸਕੂਲ ਵਿੱਚ ਪੌਦਂੇ ਲਗਾਏ ਗਏ।ਇਸ ਪ੍ਰੋਗਰਾਮ ਵਿੱਚ ਜਿਲ੍ਹੇ ਦੇ ਸਾਰੇ ਜੁਡੀਸ਼ੀਅਲ ਅਫਸਰ, ਸਕੂਲ ਦੇ ਪ੍ਰਿੰਸੀਪਲ ਪ੍ਰਮੋਧ ਕੁਮਾਰ ਖੁਰਸੀਜਾ, ਸਕੂਲ ਦੇ ਕੋਆਰਡੀਨੇਟਰ ਸ਼੍ਰੀਮਤੀ ਰੇਨੂ ਬਾਂਸਲ ਅਤੇ ਜੰਗਲਾਤ ਮਹਿਕਮੇ ਅਤੇ ਸਕੂਲ ਦੇ ਲਗਭਗ 100 ਬੱਚਿਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਭਾਗ ਲਿਆ।ਇਸ ਪ੍ਰੋਗਰਾਮ ਵਿੱਚ ਸਕੂਲੀ ਬੱਚਿਆਂ ਨੂੰ ਭਾਗ ਲੈਣ ਲਈ ਰਿਫਰੇਸ਼ਮੈਂਟ ਅਤੇ ਹੋਸਲਾ ਅਫਜਾਈ ਲਈ ਸਰਟੀਫਿਕੇਟ ਵੀ ਵੰਡੇ ਗਏ।ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਬਾਰੇ ਜਾਣਕਾਰੀ ਦਿੱਤੀ ਗਈ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply