Thursday, November 5, 2026

ਚੀਫ ਖਾਲਸਾ ਦੀਵਾਨ ਦੇ ਮੈਂਬਰ ਸਾਹਿਬਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PPN3008201610ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਹਮੇਸ਼ਾ ਤੋਂ ਹੀ ਸਿੱਖੀ ਵਿਰਸੇ ਅਤੇ ਧਰਮ ਨੂੰ ਸੰਭਾਲਣ ਲਈ ਤੇ ਇਸ ਨੂੰ ਅਗਲੀ ਪੀੜੀ ਤੱਕ ਪਹੁੰਚਾਉਣ ਲਈ ਯਤਨਸ਼ੀਲ਼ ਰਿਹਾ ਹੈ।ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਚੀਫ ਖਾਲਸਾ ਦੀਵਾਨ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੂਰਬ ਮੌਕੇ ਪੂਰੀ ਖਾਲਸਾਈ ਸ਼ਾਨੌ ਸ਼ੌਕਤ ਨਾਲ ਸਜਾਏ ਗਏ ਆਲੋਕਿਕ ਕੀਰਤਨ ਦਰਬਾਰ ਦੀ ਅਪਾਰ ਸਫਲਤਾ ਦਾ ਸ਼ੁਕਰਾਨਾ ਕਰਨ ਲਈ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਉਹਨਾਂ ਚੀਫ ਖਾਾਲਸਾ ਦੀਵਾਨ ਉਪਰ ਗੁਰੁ ਸਾਹਿਬ ਵਲੋਂ ਵਰਸਾਈ ਅਸੀਮ ਕ੍ਰਿਪਾ ਲਈ ਸ਼ੁਕਰਾਨਾ ਅਦਾ ਕੀਤਾ।ਸ੍ਰੀ ਦਰਬਾਰ ਸਾਹਿਬ ਵਿਖੇ ਭਾਈ ਸਾਹਿਬ ਭਾਈ ਰਾਜਦੀਪ ਸਿੰਘ ਨੇ ਚੀਫ ਖਾਲਸਾ ਦੀਵਾਨ ਵਲੋਂ ਕਰਵਾਏ ਕੀਰਤਨ ਦਰਬਾਰ ਦੀ ਸਫਲਤਾ ਲਈ ਗੁਰੁ ਸਾਹਿਬ ਦਾ ਸ਼ੁਕਰਾਨਾ ਕੀਤਾ।ਉਹਨਾਂ ਗੁਰੁ ਮਹਾਰਾਜ ਅੱਗੇ ਚੀਫ ਖਾਲਸਾ ਦੀਵਾਨ ਦੀ ਤਰੱਕੀ ਅਤੇ ਚੀਫ ਖਾਲਸਾ ਦੀਵਾਨ ਨੁੰ ਹੋਰ ਲੋਕ ਭਲਾਈ ਕਾਰਜਾਂ ਲਈ ਬਲ ਬਖਸ਼ਣ ਲਈ ਅਰਦਾਸ ਕੀਤੀ।
ਅਰਦਾਸ ਉਪਰੰਤ ਵਲੋਂ ਵਿਸ਼ੇਸ਼ ਤੌਰ ਤੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਗੁਰੁ ਦੀ ਬਖਸ਼ਿਸ਼ ਸਿਰੋਪਾ ਅਤੇ ਸਤਿਕਾਰ ਚਿੰਨ ਭੇਂਟ ਕੀਤਾ ਗਿਆ।ਇਸ ਮੌਕੇ ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ, ਇਜੀ: ਜਸਪਾਲ ਸਿੰਘ, ਗੁਰਿੰਦਰ ਸਿੰਘ ਚਾਵਲਾ, ਮਨਮੋਹਨ ਸਿੰਘ, ਮਨਜੀਤ ਸਿੰਘ ਮੰਜਲ, ਨਵਤੇਜ ਸਿੰਘ ਨਾਰੰਗ, ਸ੍ਰੀਮਤੀ ਹਰਬੰਸ ਕੌਰ, ਸ੍ਰੀਮਤੀ ਸਤਿੰਦਰ ਕੌਰ, ਇਜੀ: ਨਵਦੀਪ ਸਿੰਘ, ਡਾ: ਧਰਮਵੀਰ ਸਿੰਘ, ਪ੍ਰਿਸੀ: ਰਵਿੰਦਰ ਕੌਰ ਬਮਰਾ, ਪ੍ਰਿ: ਜਸਪਾਲ ਕੌਰ, ਪ੍ਰਿਸੀ: ਤੇਜਪਾਲ ਕੌਰ, ਜਸਵਿੰਦਰ ਸਿੰਘ ਜਸੀ, ਅਤੇ ਹੋਰ ਉਘੀਆਂ ਹਸਤੀਆਂ ਸ਼ਾਮਲ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply