Thursday, November 5, 2026

‘ਗਰੀਨ ਅੰਮ੍ਰਿਤਸਰ’ ਮੁਹਿੰਮ ਤਹਿਤ ਇਕ ਲੱਖ ਪੌਦੇ ਲਗਾਉਣ ਦਾ ਟੀਚਾ – ਵਰੁਣ ਰੂਜਮ

PPN3008201613ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਰੱਖਣ ਲਈ ਕੀਤੀ ਗਈ ਯੋਜਨਾਬੰਦੀ ਤਹਿਤ ਇਸ ਸੀਜ਼ਨ ਦੌਰਾਨ ਇਕ ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿਚੋਂ ਪਿਛਲੇ ਦੋ ਮਹੀਨਿਆਂ ਦੌਰਾਨ 65000 ਪੌਦੇ ਲਗਾਏ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ‘ਗਰੀਨ ਅੰਮ੍ਰਿਤਸਰ’ ਮੁਹਿੰਮ ਤਹਿਤ ਨਵੇਂ ਬਣ ਰਹੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਪੌਦੇ ਲਗਾਉਣ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਰਿਆਵਲ ਖੇਤਰ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਗਲਾਤ ਵਿਭਾਗ, ਸਵੈ ਸੇਵੀ ਸੰਸਥਾਵਾਂ, ਵਾਤਾਵਰਨ ਪ੍ਰੇਮੀਆਂ ਅਤੇ ਰੈੱਡ ਕਰਾਸ ਦੀ ਸਹਾਇਤਾ ਨਾਲ ਵੱਡੀ ਮੁਹਿੰਮ ਵਿੱਢੀ ਗਈ ਹੈ, ਜਿਸ ਉੱਤੇ ਜ਼ੋਰਾਂ-ਸ਼ੋਰਾਂ ਨਾਲ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਰਕਾਰੀ ਵਿਭਾਗਾਂ, ਸਕੂਲਾਂ, ਪੰਚਾਇਤ ਘਰਾਂ, ਸੜਕਾਂ ਦੇ ਕੰਢਿਆਂ, ਪਾਰਕਾਂ ਅਤੇ ਹੋਰਨਾਂ ਖਾਲੀ ਥਾਵਾਂ ‘ਤੇ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੌਦਿਆਂ ਦੀ ਸਾਂਭ-ਸੰਭਾਲ ਲਈ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਹ ਵੱਡੇ ਰੁੱਖ ਬਣ ਸਕਣ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦਾ ਹਰਿਆਵਲ ਖੇਤਰ ਕੇਵਲ 12 ਫੀਸਦੀ ਹੈ, ਜੋ ਕਿ ਬਹੁਤ ਹੀ ਘੱਟ ਹੈ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਰਸਾਤ ਦੇ ਮੌਸਮ ਦਾ ਲਾਹਾ ਲੈਂੇਦੇ ਹੋਏ ਘਰਾਂ, ਫਾਰਮ ਹਾਊਸਾਂ, ਹੋਰ ਕਾਰੋਬਾਰੀ ਸਥਾਨਾਂ ਅਤੇ ਖਾਲੀ ਪਈਆਂ ਥਾਵਾਂ ‘ਤੇ ਪੌਦੇ ਲਗਾ ਕੇ ਆਪਣੇ ਜ਼ਿਲ੍ਹੇ ਨੂੰ ਹਰਿਆ-ਭਰਿਆ ਰੱਖਣ ਵਿਚ ਯੋਗਦਾਨ ਪਾਉਣ। ਸ੍ਰੀ ਰੂਜਮ ਨੇ ਕਿਹਾ ਕਿ ਜਿਸ ਵੀ ਵਿਭਾਗ ਕੋਲ ਵਾਧੂ ਥਾਂ ਖਾਲੀ ਪਈ ਹੈ, ਉਸ ਸਾਨੂੰ ਦੱਸ ਦੇਵੇ ਅਤੇ ਅਸੀਂ ਰੈੱਡ ਕਰਾਸ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦਾ ਪ੍ਰਬੰਧ ਕਰ ਕੇ ਦੇਵਾਂਗੇ। ਇਸ ਦੌਰਾਨ ਸ੍ਰੀ ਰੂਜਮ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਚੱਲ ਰਹੇ ਉਸਾਰੀ ਦੇ ਕੰਮ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply