ਅੰਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਨਾਲ ਜੁੜੇ 28 ਮਾਮਲਿਆਂ ਨੂੰ ਮੁੜ ਤੋਂ ਖੋਲ੍ਹਣ ਅਤੇ ਸਮੁੱਚੇ ਮਾਮਲਿਆਂ ਦੀ ਜਾਂਚ ਐਸ.ਆਈ.ਟੀ. ਤੋਂ ਕਰਵਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਇਸ ਤੋਂ ਪਹਿਲਾਂ ਸੀ.ਬੀ.ਆਈ. ਵੱਲੋਂ ਆਪਣੀ ਢਿੱਲੀ ਕਾਰਗੁਜ਼ਾਰੀ ਅਤੇ ਅਣਗਹਿਲੀ ਦਾ ਸਬੂਤ ਦਿੱਤਾ ਜਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਹੁਣ ਗ੍ਰਹਿ ਮੰਤਰਾਲੇ ਵੱਲੋਂ ਗਠਿਤ ਸਪੈਸ਼ਲ ਜਾਂਚ ਟੀਮ ਤੋਂ 32 ਸਾਲ ਪੁਰਾਣੇ ਮਾਮਲੇ ਸਬੰਧੀ ਸਿੱਖਾਂ ਨੂੰ ਇਨਸਾਫ ਮਿਲਣ ਦੀ ਆਸ ਬੱਝ ਗਈ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਵਾਲੇ ਕਾਤਿਲਾਂ ਨੂੰ ਜਿੰਨੀ ਦੇਰ ਤੱਕ ਸਜ਼ਾ ਨਹੀਂ ਮਿਲ ਜਾਂਦੀ ਓਨੀ ਦੇਰ ਉਨ੍ਹਾਂ ਦੇ ਸੀਨੇ ਵਿੱਚ ਹੋਏ ਜ਼ਖ਼ਮ ਰਿਸਦੇ ਰਹਿਣਗੇ।ਉਨ੍ਹਾਂ ਪੜ੍ਹੇ-ਲਿਖੇ ਅਧਿਕਾਰੀਆਂ ‘ਤੇ ਆਧਾਰਿਤ ਬਣੀ ਐਸ.ਆਈ.ਟੀ ਵਿੱਚ ਸ਼ਾਮਲ ਦੋ ਆਈ.ਪੀ.ਐਸ ਅਤੇ ਇਕ ਨਿਆਂਇਕ ਅਧਿਕਾਰੀ ਤੋਂ ਨਿਰਪੱਖ ਜਾਂਚ ਦੀ ਉਮੀਦ ਪ੍ਰਗਟਾਈ ਹੈ ਤਾਂ ਕਿ ਲੰਮੇ ਸਮੇਂ ਤੋਂ ਇਨਸਾਫ ਦੀ ਉਡੀਕ ਵਿੱਚ ਬੈਠੇ ਸਿੱਖਾਂ ਨੂੰ ਪੂਰਨ ਨਿਆਂ ਮਿਲ ਸਕੇ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਐਸ.ਆਈ.ਟੀ ਨੂੰ ਇਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਵਾਉਣ ਦੇ ਆਦੇਸ਼ ਦੇਣ ਤਾਂ ਕਿ ਇਨਸਾਫ ਦੀ ਪ੍ਰਕਿਰਿਆ ਵਿੱਚ ਹੋਰ ਦੇਰੀ ਨਾ ਹੋਵੇ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media