Friday, September 11, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਬਦੇਸ਼ਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਮੋਗੇ ਦੇ ਦੌਲਤਪੁਰਾ ਦੇ ਨੀਵੇਂ ਬਜ਼ਾਰ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿਨੋ ਦਿਨ ਵਧਦੀਆਂ ਜਾ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਕਿਸੇ ਬਹੁਤ ਵੱਡੀ ਸਾਜਿਸ਼ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨੂੰ ਜਿਹੜੇ ਅਨਸਰ ਅੰਜ਼ਾਮ ਦੇ ਰਹੇ ਹਨ ਉਹ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਭਾਰੀ ਖਤਰਾ ਹਨ।ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਨੱਥ ਪਾਉਣ ਲਈ ਅਪੀਲ ਕੀਤੀ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply