Friday, September 11, 2026

ਕੁਦਰਤ ਨਾਲ ਨੇੜਿਓਂ ਜੁੜਨ ਲਈ ਰੁੱਖਾਂ ਨਾਲ ਸਾਂਝ ਬੇਹੱਦ ਜ਼ਰੂਰੀ – ਜ਼ਿਲ੍ਹਾ ਤੇ ਸੈਸ਼ਨ ਜੱਜ

PPN3008201624

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਬੀਰ ਸਿੰਘ ਅਤੇ ਹੋਰਨਾਂ ਸ਼ਖਸੀਅਤਾਂ ਨੇ ਪੌਦੇ ਲਗਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਦਰਤ ਨਾਲ ਨੇੜਿਓਂ ਜੁੜਨ ਅਤੇ ਸਾਫ਼-ਸੁਥਰੇ ਵਾਤਾਵਰਨ ਲਈ ਰੁੱਖ ਲਗਾਉਣੇ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਵੱਧ ਤੋਂ ਵੱਧ ਰੁੱਖ ਲਗਾ ਕੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਦਾ ਤੋਹਫ਼ਾ ਦੇਈਏ।
ਇਸ ਮੌਕੇ ਵਧੀਕ ਸੈਸ਼ਨ ਜੱਜ ਮੈਡਮ ਹਰਪ੍ਰੀਤ ਕੌਰ ਰੰਧਾਵਾ ਅਤੇ ਸ੍ਰੀ ਐਸ. ਐਸ ਸਾਹਨੀ, ਕਮਿਸ਼ਨਰ ਪੁਲਿਸ ਅਮਰ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਤਜਿੰਦਰ ਪਾਲ ਸਿੰਘ ਸੰਧੂ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਬਖਸ਼ੀ ਰਾਮ ਅਰੋੜਾ, ਸੀ. ਜੇ. ਐਮ ਮੈਡਮ ਗਿਰੀਸ਼ ਬਾਂਸਲ ਅਤੇ ਮੈਡਮ ਯੁਕਤੀ ਗੋਇਲ, ਏ.ਸੀ.ਜੇ.ਐਮ ਮੈਡਮ ਰਵਿੰਦਰ ਕੌਰ, ਕੇ.ਐਸ ਗਰੇਵਾਲ, ਗਗਨਦੀਪ ਗਰਗ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਸੰਦੀਪ ਰਿਸ਼ੀ, ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿੰਦਰ ਬੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਨਵਤੇਜ ਕੌਰ, ਐਕਸੀਅਨ ਜਸਬੀਰ ਸਿੰਘ ਸੋਢੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply