ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰੂਪ ਚੰਦ ਸਿੰਗਲਾ ਵਿਧਾਇਕ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਨੇ ਕਿਹਾ ਕਿ ਲਗਾਤਾਰ ਭਾਰੀ ਮੀਂਹ ਪੈਣ ਦੇ ਕਾਰਨ ਬਠਿੰਡਾ ਸ਼ਹਿਰ ਵਿੱਚ ਨੀਵੀਆਂ ਥਾਵਾਂ ਤੇ ਭਾਰੀ ਮਾਤਰਾਂ ਵਿੱਚ ਪਾਣੀ ਜਮਾਂ ਹੋਣ ਕਰਕੇ ਸ਼ਹਿਰ ਦੇ ਲੋਕਾਂ ਨੂੰ ਜੋ ਸਮੱਸਿਆ ਹੋਈ ਸੀ ਉਸਨੂੰ ਜਲਦੀ ਤੋ ਜਲਦੀ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਗਈਆਂ, ਸਰੂਪ ਚੰਦ ਸਿੰਗਲਾ ਨੇ ਵਰਦੇ ਮੀਂਹ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਨੂੰ ਜਲਦੀ ਤੋ ਜਲਦੀ ਹੱਲ ਕਰਨ ਦੇ ਲਈ ਨਗਰ ਨਿਗਮ ਦੇ ਅਧਿਕਾਰੀਆ ਨੂੰ ਹਦਾਇਤਾ ਦਿੱਤੀਆ ।
ਸਰੂਪ ਚੰਦ ਸਿੰਗਲਾ ਲੇ ਕਿਹਾ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸਿੰਘ ਜੱਸੀ ਐਮ.ਐਲ.ਏ ਹੁੰਦੇ ਹੋਏ ਵੀ ਕਦੇ ਸ਼ਹਿਰ ਵਿੱਚ ਨਹੀਂ ਆਏ ਸਨ ਸਿਰਫ ਚੰਡੀਗੜ੍ਹ ਤੋਂ ਪ੍ਰੈਸ ਨੋਟ ਜਾਰੀ ਕਰ ਦਿੰਦੇ ਸਨ ਅਤੇ ਹੁਣ ਵਿਧਾਇਕ ਨਾ ਹੁੰਦਿਆਂ ਹੋਇਆ ਵੀ ਸਿਰਫ ਪ੍ਰੈਸ ਨੋਟ ਜਾਰੀ ਕਰਕੇ ਸ਼ਹਿਰ ਦੇ ਲੋਕਾਂ ਦੀ ਹਮਦਰਦੀ ਲੈਣ ਦੀ ਕੋਸ਼ਿਸ ਕਰਦੇ ਹਨ ਜਦ ਕਿ ਸਚਾਈ ਇਹ ਹੈ ਕਿ ਪੰਜਾਬ ਦੇ ਲੋਕ ਕਾਂਗਰਸੀ ਲੀਡਰਾਂ ਦੇ ਗੁੰਮਰਾਹ ਕਰਨ ਵਾਲੇ ਬਿਆਨਾਂ ਤੋ ਜਾਣੂ ਹੋ ਚੁੱਕੇ ਹਨ ਜਿਸ ਕਾਰਨ ਲਗਾਤਾਰ ਦੋ ਵਾਰ ਕਾਗਰਸ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਅਤੇ ਹੁਣ 2017 ਦੀਆਂ ਚੋਣਾਂ ਵਿੱਚ ਵੀ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ । ਉਹਨਾਂ ਕਿਹਾ ਕਿ ਇਹ ਦੱਸਣ ਕਿ ਉਹਨਾਂ ਨੇ ਸ਼ਹਿਰ ਦੇ ਮੀਂਹ ਨਾਲ ਪ੍ਰਭਾਵਿਤ ਕਿਹੜੇ ਕਿਹੜੇ ਇਲਾਕਿਆਂ ਦਾ ਦੌਰਾ ਕੀਤਾ ਹੈ, ਕਿਥੇ ਕਿਥੇ ਜਾ ਕੇ ਜਾਇਜਾ ਲਿਆ, ਉਹ ਸਿਰਫ ਪ੍ਰੈਸ ਨੋਟ ਰਾਂਹੀ ਹੀ ਲੋਕਾਂ ਦੀ ਹਮਦਰਦੀ ਜਿੱਤਣਾਂ ਚਾਹੁੰਦੇ ਹਨ।ਸਿੰਗਲਾ ਨੇ ਕਿਹਾ ਕਿ ਉਹ ਬੰਿਠਡਾ ਸ਼ਹਿਰ ਵਾਸੀਆਂ ਦੇ ਸਦਾ ਨਾਲ ਹਨ ਅਤੇ ਹਰ ਦੁੱਖ ਸੁੱਖ ਵਿੱਚ ਨਾਲ ਖੜੇ ਹਨ ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …