Wednesday, February 25, 2026

ਬਾਰ ਵਿੱਚ ‘ਏਕ ਰਾਤ ਵਾਹਿਗੁਰੂ ਕੇ ਨਾਮ’ ਪ੍ਰੋਗਰਾਮ ਆਯੋਜਿਤ ਕਰਨ ਦਾ ਲਿਆ ਸਖਤ ਨੋਟਿਸ

Paramjit Rana

ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਰਾਜੌਰੀ ਗਾਰਡਨ ਦੇ ਇੱਕ ਸ਼ਾਪਿੰਗ ਮਾਲ ਵਿੱਚਲੇ ਬਾਰ ਵਿੱਚ ‘ਏਕ ਰਾਤ ਵਾਹਿਗੁਰੂ ਕੇ ਨਾਮ’ ਪ੍ਰੋਗਰਾਮ ਆਯੋਜਿਤ ਕੀਤੇ ਜਾਣ ਦਾ ਸਖਤ ਨੋਟਿਸ ਲੈਂਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਕਿਹਾ ਕਿ ਇਲਾਕੇ ਦੀ ਪੁਲਿਸ ਨੂੰ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਪੁਰ ਸੱਟ ਮਾਰਨ ਵਾਲੇ ਇਸ ਪ੍ਰੋਗਰਾਮ ਨੂੰ ਆਯੋਜਿਤ ਕਰਨ ਅਤੇ ਇਸ ਦੇ ਲਈ ਆਪਣੇ ਸਥਾਨ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਵਾਲਿਆਂ ਦੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਜੁਰਅੱਤ ਨਾ ਕਰ ਸਕੇ।ਸ. ਰਾਣਾ ਨੇ ਕਿਹਾ ਕਿ ਅਜਿਹੀਆਂ ਥਾਵਾਂ, ਜਿਥੇ ਸ਼ਰਾਬ ਆਦਿ ਨਸ਼ਿਆਂ ਦੀ ਵਰਤੋਂ ਹੁੰਦੀ ਹੋਵੇ ਜਾਂ ਵਪਾਰ ਹੁੰਦਾ ਹੋਵੇ ਅਜਿਹੇ ਕਿਸੇ ਵੀ ਪ੍ਰੋਗਰਾਮ ਨੂੰ ਆਯੋਜਿਤ ਕੀਤੇ ਜਾਣ ਜਾਂ ਆਯੋਜਿਤ ਕਰਵਾਏ ਜਾਣ ਨੂੰ ਬਰਦਾਸ਼ਤ ਨਹੀਂ ਕੀਤਾ ਸਕਦਾ, ਜਿਸ ਨਾਲ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਪੁਰ ਸੱਟ ਵਜਦੀ ਹੋਵੇ। ਸ. ਰਾਣਾ ਨੇ ਕਿਹਾ ਕਿ ਕਿਸੇ ਨੂੰ ਵੀ ਅਜਿਹੀਆਂ ਥਾਵਾਂ ਤੇ ਜਿਨ੍ਹਾਂ ਦੀ ਵਰਤੋਂ ਨਸ਼ਿਆਂ ਲਈ ਕੀਤੀ ਜਾਂਦੀ ਹੋਵੇ, ਗੁਰੂ ਸਾਹਿਬਾਂ ਅਤੇ ਭਗਤਾਂ ਦੇ ਨਾਂ ਤੇ ਪ੍ਰੋਗਰਾਮ ਆਯੋਜਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸਦੇ ਨਾਲ ਹੀ ਉਨ੍ਹਾਂ ਬਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬਚਿਆਂ ਪੁਰ ਵੀ ਨਜ਼ਰ ਰਖਣ ਤਾਂ ਜੋ ਉਹ ਕਿਸੇ ਵੀ ਅਜਿਹੇ ਪ੍ਰੋਗਰਾਮ ਵਿੱਚ ਭਾਈਵਾਲ ਨਾ ਬਣ ਸਕਣ, ਜਿਨ੍ਹਾਂ ਨਾਲ ਕਿਸੇ ਦੀਆਂ ਵੀ ਧਾਰਮਕ ਭਾਵਨਾਵਾਂ ਪੁਰ ਸੱਟ ਵਜਦੀ ਹੋਵੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply