Monday, December 23, 2024

ਨਹਿਰੂ ਯੁਵਾ ਕੇਂਦਰ ਵੱਲੋਂ ਸਾਰੀਆਂ ਯੂਥ ਕਲੱਬਾਂ ਵਿਚ ਲਗਾਏ ਜਾਣਗੇ ਸਫ਼ਾਈ ਕੈਂਪ- ਰਾਜਾ

PPN3108201610ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਨੂੰ ਕਾਮਯਾਬ ਕਰਨ ਦੇ ਮਕਸਦ ਨਾਲ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਯੂਥ ਕਲੱਬਾਂ ਵਿਚ ਨਿਸ਼ਕਾਮ ਸੇਵਾ ਭਾਵ ਨਾਲ ਸਫ਼ਾਈ ਕੈਂਪ ਲਗਾਏ ਜਾਣਗੇ ਤਾਂ ਕਿ ਪਿੰਡਾਂ ਵਿਚ ਸਾਫ਼-ਸੁਥਰੇ ਵਾਤਾਵਰਨ ਦਾ ਮਾਹੌਲ ਸਿਰਜਿਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਤਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇਸੇ ਮਿਸ਼ਨ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਬਲਾਕ ਵੇਰਕਾ ਦੇ ਪਿੰਡ ਗੌਂਸਾਬਾਦ ਵਿਖੇ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪਿੰਡ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ ਅਤੇ ਪੌਦੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਸਰਪੰਚ ਹਰਦੇਵ ਸਿੰਘ, ਪੰਚਾਇਤ ਮੈਂਬਰ ਜਗਦੀਪ ਸਿੰਘ, ਕੁਲਵਿੰਦਰ ਸਿੰਘ, ਹੀਰਾ ਸਿੰਘ, ਗੁਰਪ੍ਰੀਤ ਸਿੰਘ, ਯੂਥ ਕਲੱਬ ਪ੍ਰਧਾਨ ਰਾਜਵਿੰਦਰ ਸਿੰਘ ਆਦਿ ਨੇ ਅਹਿਮ ਯੋਗਦਾਨ ਪਾਇਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply