ਫਰੀਦਕੋਟ, 31 ਅਗਸਤ ( ਪੰਜਾਬ ਪੋਸਟ ਬਿਊਰੋ) -ਪੰਜਾਬ ਸਰਕਾਰ ਦੁਆਰਾ ਗਰੀਬ ਪਰਿਵਾਰਾਂ ਲਈ ਸ਼ੁਰੂ ਕੀਤੀ ਗਈ ਸ਼ਗਨ ਸਕੀਮ ਦੇ ਤਹਿਤ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੇ ਚੈੱਕ ਵੰਡਣ ਲਈ ਅੰਬੇਦਕਰ ਭਵਨ ਵਿਖੇ ਇੱਕ ਪੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਦੀਪ ਮਲਹੋਤਰਾ ਦੀ ਧਰਮ ਪਤਨੀ ਸ੍ਰੀਮਤੀ ਡਿੰਪੀ ਮਲਹੋਤਰਾ ਨੇ 17 ਗਰੀਬ ਪ੍ਰੀਵਾਰਾਂ ਨੂੰ ਸ਼ਗਨ ਸਕੀਮ ਤਹਿਤ 15 ਹਜਾਰ ਪ੍ਰਤੀ ਪਰਿਵਾਰ ਦੀ ਦਰ ਨਾਲ ਚੈੱਕ ਵੰੰਡੇ। ਇਸ ਮੌਕੇ ੇ ਉਹਨਾਂ ਨਾਲ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼੍ਰੀਮਤੀ ਗੁਰਬਿੰਦਰ ਕੌਰ ਭੋਲੂਵਾਲਾ ਅਤੇ ਨਗਰ ਸੁਧਾਰ ਟਰਸਟ ਦੇ ਨਵਨਿਯੁਕਤ ਚੇਅਰਮੈਨ ਸ਼੍ਰੀ ਰਾਕੇਸ਼ ਗਰਗ ਹੈਪੀ ਵੀ ਹਾਜਰ ਸਨ ।
ਹਾਜਰ ਪ੍ਰੀਵਾਰਾਂ ਨੂੰ ਸ਼ਗਨ ਸਕੀਮ ਦੇ ਤਹਿਤ ਚੈਂਕ ਵੰਡਣ ਉਪਰੰਤ ਸ਼੍ਰੀਮਤੀ ਡਿੰਪੀ ਮਲਹੋਤਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਗਰੀਬ ਪਰਿਵਾਰਾਂ ਲਈ ਸ਼ਗਨ ਸਕੀਮ ਦੇ ਤਹਿਤ ਮਹੀਨਾ ਜੁਲਾਈ 2016 ਤੱਕ ਜਿੰਨੀਆਂ ਵੀ ਅਰਜੀਆਂ ਪ੍ਰਾਪਤ ਹੋਈਆਂ ਸਨ । ਉਹਨਾ ਸਾਰੀਆਂ ਦੇ ਚੈਂਕ ਸਬੰਧਿਤ ਪਰਿਵਾਰਾਂ ਨੂੰ ਦਿੱਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਬੀਤੇ ਵਿੱਤੀ ਸਾਲ ਵਿੱਚ ਸਮਾਜ ਭਲਾਈ ਵਿਭਾਗ ਵਲੋਂ 436 ਪ੍ਰੀਵਾਰਾਂ ਨੂੰ ਸ਼ਗਨ ਸਕੀਮ ਤਹਿਤ 65 ਲੱਖ 40 ਹਜਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਦ ਕਿ ਚਾਲੂ ਵਿੱਤੀ ਸਾਲ 2016-17 ਵਿੱਚ ਹੁਣ ਤੱਕ 114 ਪ੍ਰੀਵਾਰਾਂ ਨੂੰ 15 ਹਜਾਰ ਪ੍ਰਤੀ ਪਰਿਵਾਰ ਦੀ ਦਰ ਨਾਲ 17 ਲੱਖ 10 ਹਜਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਉਹਨਾਂ ਨੇ 17 ਪ੍ਰਵਾਰਾਂ ਨੂੰ 2 ਲੱਖ 55 ਹਜਾਰ ਦੇ ਚੈਕ ਵੰਡੇ।
ਇਸ ਮੌਕੇ ਸ਼ਰੋਮਣੀ ਗੁਰਦਵਾਰਾ ਕਮੇਟੀ ਦੇ ਮੈਂਬਰ ਸ਼੍ਰੀਮਤੀ ਗੁਰਵਿੰਦਰ ਕੌਰ ਭੋਲੂ ਵਾਲਾ ਨੇ ਲਾਭਪਾਤਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਕਾਰ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੰਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਸੁਪਨਾ ਹੈ ਕਿ ਸਮਾਜ ਦੇ ਪਿਛੜੇ ਵਰਗਾਂ ਨਾਲ ਸਬੰਧਿਤ ਲੋਕਾਂ ਨੂੰ ਬੇਟੀਆਂ ਦੇ ਵਿਆਹ ਮੌਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਹਨਾਂ ਨੂੰ ਆਰਥਿਕ ਮੱਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਇਹ ਰਾਸ਼ੀ ਵਿਚ ਵਾਧਾ ਕਰਕੇ 15 ਹਜਾਰ ਕਰ ਦਿੱਤੀ ਗਈ ਹੈ । ਜਿਸ ਨਾਲ ਉਹਨਾਂ ਨੂੰ ਇੱਕ ਵੱਡੀ ਆਰਥਿਕ ਰਾਹਤ ਮਹਿਸੂੂਸ ਹੋਵੇਗੀ।
ਇਸ ਮੌਕੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਸ਼੍ਰੀ ਰਾਕੇਸ਼ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਆਰਥਿਕ ਤੌਰ ਤੇ ਪਿਛੜੇ ਵਰਗਾਂ ਦਾ ਧਿਆਨ ਰੱਖਦੇ ਹੋਏ ਇਸ ਸਗਨ ਸਕੀਮ ਤਹਿਤ ਹੁਣ ਤੱਕ ਪ੍ਰਾਪਤ ਹੋਈਆਂ ਅਰਜੀਆਂ ਦਾ ਨਿਪਟਾਰਾ ਕਰਦੇ ਹੋਏ ਇਸ ਲਈ ਬਣਦੀ ਸਗਨ ਰਾਸ਼ੀ ਜਾਰੀ ਕਰ ਦਿੱਤੀ ਹੈ। ਅਤੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ਤੇ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਬਿਨਾਂ ਕਿਸੇ ਦੇਰੀ ਸਗਨ ਸਕੀਮ ਅਧੀਨ ਪ੍ਰਾਪਤ ਹੋਈਆਂ ਅਰਜੀਆਂ ਦਾ ਨਿਪਟਾਰਾ ਕਰਦੇ ਹੋਏ ਤੁਰੰਤ ਸ਼ਗਨ ਦੀ ਰਾਸ਼ੀ ਜਾਰੀ ਕਰਨ, ਕਿਸੇ ਵੀ ਪ੍ਰਾਰਥੀ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।
ਜ਼ਿਲ੍ਹਾ ਭਲਾਈ ਅਫਸਰ ਸ. ਗੁਰਮੀਤ ਸਿੰਘ ਕੜਿਆਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਗਨ ਸਕੀਮ ਦਾ ਲਾਭ ਲੈਣ ਲਈ ਵਿਆਹ ਤੋ 30 ਦਿਨ ਪਹਿਲਾਂ ਅਤੇ 30 ਦਿਨ ਅਰਜ਼ੀਆਂ ਜਮ੍ਹਾਂ ਕਰਵਾਈਆ ਜਾ ਸਕਦੀਆਂ ਹਨ। ਚੈੱਕ ਵੰਡ ਸਮਾਰੋਹ ਵਿਚ ਸ੍ਰੀ ਵਿਜੇ ਭਾਰਦਵਾਜ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਪੂਜਾ ਕੁਮਾਰੀ, ਕੁਲਬੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media