Sunday, April 28, 2024

ਜ਼ਿਲ੍ਹਾ ਪੱਧਰੀ ਕਲਾ ਉਤਸਵ 2016 ‘ਚ ਮਾਲ ਰੋਡ ਸਕੂਲ ਦੀ ਗਿੱਧਾ ਟੀਮ ਰਹੀ ਪਹਿਲੇ ਸਥਾਨ ‘ਤੇ

PPN3108201622ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਥਾਰਟੀ ਵਲੋਂ ਅੱਜ ਸ.ਕੰ.ਸ.ਸਕੂਲ, ਸ਼ਿਵਾਲਾ ਰੋਡ ਵਿਖੇ ਜ਼ਿਲ੍ਹਾ ਪੱਧਰੀ ਕਲਾ ਉਤਸਵ 2016 ਕਰਵਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਨਾਚ ਮੁਕਾਬਲੇ ਵਿਚ ਅੰਮ੍ਰਿਤਸਰ ਦੇ ਵੱਖ-ਵੱਖ ਸਕੂਲਾਂ ਦੀਆਂ ਨੌਂ ਗਿੱਧਾ ਟੀਮਾਂ ਨੇ ਸ਼ਿਰਕਤ ਕੀਤੀ ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀ ਗਿੱਧਾ ਟੀਮ ਨੇ ‘ਲਿਵਿੰਗ ਟ੍ਰੈਡੀਸ਼ਨ ਆਫ ਆਰਟ“ ਥੀਮ ਉਪਰ ਬੇਹਤਰੀਨ ਪਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।
ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਟੀਮ ਅਤੇ ਗਿੱਧਾ ਇੰਚਾਰਜ ਸ੍ਰੀਮਤੀ ਪ੍ਰੀਤਇੰਦਰ ਕੌਰ, ਸ੍ਰੀਮਤੀ ਪਰਮਿੰਦਰ ਕੌਰ ਦਾ ਸਕੂਲ ਆਉਣ ਤੇ ਨਿੱਘਾ ਸਵਾਗਤ ਕੀਤਾ ਅਤੇ ਟੀਮ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹਈਆ ਕਰਵਾਉਣ ਦਾ ਵਚਨ ਦੁਹਰਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਲ ਰੋਡ ਸਕੂਲ ਬੱਚਿਆਂ ਦੀ ਸਭਿਆਚਾਰਕ ਪ੍ਰਤਿਭਾ ਨਿਖਾਰਨ ਲਈ ਹਮੇਸ਼ਾਂ ਵਚਨਬੱਧ ਹੈ। ਸਕੂਲ ਦੀ ਗਿੱਧਾ ਟੀਮ ਦੀਆਂ ਲੜਕੀਆਂ ਮੁਸਕਾਨ, ਨੰਦੀਤਾ, ਸਾਇਰਾ, ਆਕਾਸ਼ਮੀਤ, ਨੇਹਾ ਅਤੇ ਪੁਨਮ ਨੇ ਬੇਹਿਤਰੀਨ ਪ੍ਰਦਰਸ਼ਨ ਕਰਦੇ ਹੋਏ ‘ਬੇਸਟ ਡਾਂਸਰ“ ਵਿਚ ਨਾਮ ਦਰਜ ਕਰਵਾਇਆ ਹੈ ਅਤੇ ਇਹ ਲੜਕੀਆਂ ਹੁਣ ਜ਼ੋਨਲ ਪੱਧਰ ਤੇ ਲੋਕ ਨਾਚ ਮੁਕਾਬਲਿਆਂ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਤਿਨਿਧਤਾ ਕਰਨਗੀਆਂ।

Check Also

ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਲਈ ਇਨਕਮ ਟੈਕਸ ਅਤੇ ਰਿਟਰਨ ਦੀ ਈ-ਫਾਈਲਿੰਗ ’ਤੇ ਵਰਕਸ਼ਾਪ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply