ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ)- ਸਥਾਨਕ ਅਜੀਤ ਨਗਰ ਵਾਸੀ ਹਿਊਮਨ ਰਾਈਟਸ ਸੰਘਰਸ਼ ਕਮੇਟੀ ਦੇ ਮਨਮੋਹਨ ਸਿੰਘ ਦੀ ਬੇਟੀ ਸਹਿਜਨੀਤ ਕੌਰ ਨੇ ਬਾਰਵੀਂ ਦੀ ਪ੍ਰੀਖਿਆ ਵਿੱਚ 88.2 ਫੀਸਦੀ ਅੰਕ ਹਾਸਲ ਕਰਕੇ ਸਰਕਾਰੀ ਕੰਨਿਆ ਸੀਨੀ: ਸੈਕੰ ਸਕੂਲ, ਪੁਤਲੀਘਰ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਵਿਚ ਪੰਜਵੇਂ ਸਥਾਨ ਰਹੀ ਮੈਡੀਕਲ ਖੇਤਰ ਨਾਲ ਜੁੜੇ ਪ੍ਰੀਵਾਰ ਨਾਲ ਸਬੰਧ ਰੱਖਦੀ ਸਹਿਜਨੀਤ ਕੌਰ ਨੇ ਆਪਣੇ ਭਰਾ ਵਾਂਗ ਡਾਕਟਰ ਬਨਣ ਦੀ ਇੱਛਾ ਜਤਾਈ ਹੈ, ਤਾਂ ਕਿ ਉਹ ਵੀ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕੇ। ਇਸ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਅੰਮ੍ਰਿਤਪਾਲ ਕੌਰ ਨੇ ਸਹਿਜਨੀਤ ਨੂੰ ਭਵਿੱਖ ਵਿੱਚ ਹੋਰ ਵੀ ਮਿਹਨਤ ਤੇ ਲਹਨ ਨਾਲ ਪੜਾਈ ਕਰਨ ਦਾ ਅਸ਼ੀਰਵਾਦ ਦਿੱਤਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …