ਅੰਮ੍ਰਿਤਸਰ, 31 ਅਗਸਤ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ-ਪੀਰੀ ਸ਼ੋ੍ਰਮਣੀ ਢਾਡੀ ਸਭਾ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਹਿਯੋਗ ਨਾਲ ਦੋ ਰੋਜ਼ਾ ਮਹਾਨ ਢਾਡੀ ਦਰਬਾਰ ਮਿਤੀ 3 ਸਤੰਬਰ ਤੋਂ 4 ਸਤੰਬਰ ਤੀਕ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 3 ਸਤੰਬਰ ਨੂੰ ਪਾਏ ਜਾਣਗੇ।ਉਨ੍ਹਾਂ ਕਿਹਾ ਕਿ ਮਹਾਨ ਢਾਡੀ ਦਰਬਾਰ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਤੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।ਸ. ਬੇਦੀ ਨੇ ਦੱਸਿਆ ਕਿ ਮਹਾਨ ਢਾਡੀ ਦਰਬਾਰ ਸਮੇਂ ਅੰਤ੍ਰਿੰਗ ਕਮੇਟੀ ਮੈਂਬਰ, ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸੰਤ-ਮਹਾਂਪੁਰਸ਼ ਵੀ ਉਚੇਚੇ ਤੌਰ ‘ਤੇ ਹਾਜ਼ਰੀਆਂ ਭਰਨਗੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media