Monday, March 23, 2026

ਸ਼੍ਰੋਮਣੀ ਕਮੇਟੀ ਨੇ ਜੰਮੂ ਕਸ਼ਮੀਰ ਨੂੰ 4 ਮੈਂਬਰੀ ਵਫ਼ਦ ਭੇਜਿਆ

ਅੰਮ੍ਰਿਤਸਰ, 31 ਅਗਸਤ (ਗੁਰਪ੍ਰੀਤ ਸਿੰਘ)- ਜੰਮੂ ਕਸ਼ਮੀਰ ਵਿੱਚ ਦਿਨ-ਪ੍ਰਤੀ ਦਿਨ ਵਿਗੜ ਰਹੇ ਹਾਲਾਤਾਂ ਅਤੇ ਸਿਖਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਗੱਲਬਾਤ ਕਰਨ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ਮੈਂਬਰੀ ਵਫ਼ਦ ਕਸ਼ਮੀਰ ਭੇਜਿਆ ਗਿਆ।
ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਖੁਲਾਸਾ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਵਫ਼ਦ ਵਿੱਚ ਸz: ਰਾਜਿੰਦਰ ਸਿੰਘ ਮਹਿਤਾ ਅਤੇ ਸ: ਮੋਹਨ ਸਿੰਘ ਬੰਗੀਂ ਅੰਤ੍ਰਿੰਗ ਮੈਂਬਰ, ਹਰਚਰਨ ਸਿੰਘ ਮੁੱਖ ਸਕੱਤਰ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਇਹ ਵਫ਼ਦ ਜੰਮੂ ਕਸ਼ਮੀਰ ਵਿਖੇ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਸਈਯਦ ਤੇ ਗਵਰਨਰ ਸ੍ਰੀ ਐਨ ਐਨ ਵੋਹਰਾ ਨੂੰ ਮਿਲ ਕੇ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਲਈ ਵਿਸ਼ੇਸ਼ ਵਿਵਸਥਾ ਕਰਨ ਲਈ ਜੋਰ ਦੇਵੇਗਾ।ਸz: ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਕਿਹਾ ਕਿ 1947 ਤੋਂ ਲੈ ਕੇ ਇਸ ਵਕਤ ਤੱਕ ਜੰਮੂ ਕਸ਼ਮੀਰ ਦੀ ਧਰਤੀ ਤੇ ਰਹਿ ਰਹੇ ਸਿੱਖਾਂ ਦੇ ਹਾਲਾਤ ਹਮੇਸ਼ਾਂ ਮਾੜੇ ਰਹੇ।ਉਨ੍ਹਾਂ ਕਿਹਾ ਕਿ ਕਸ਼ਮੀਰੀ ਸਿੱਖਾਂ ਦੇ ਬੱਚੇ ਪੜ੍ਹ ਲਿਖ ਕੇ ਵੀ ਬੇਕਾਰ ਹਨ ਅਤੇ ਸਰਕਾਰਾਂ ਨੇ ਘੱਟ ਗਿਣਤੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਵੀ ਲਾਗੂ ਨਹੀਂ ਕੀਤਾ।ਉਨ੍ਹਾਂ ਕਿਹਾ ਕਿ 1947 ਵਿੱਚ ਸ਼ਹੀਦ ਹੋਏ ਪੰਜਾਹ ਹਜ਼ਾਰ ਸਿੱਖਾਂ ਦਾ ਖੂਨ ਕਸ਼ਮੀਰ ਦੀ ਧਰਤੀ ਤੇ ਤਿੱਬਤ, ਗਿਲਗਤ, ਆਸਕਰਦੂਮ ਕਾਰਗਿਲ, ਚਕਾਰ, ਮੁਜ਼ੱਫਰਾਬਾਦ ਚਕੋਠੀ, ਬਾਰਾਮੂਲਾ, ਬਡਗਾਮ ਦਿਆਂ ਪਿੰਡਾਂ ਵਿੱਚ ਡੁੱਲ੍ਹਿਆ ਹੈ, ਪਰ ਏਨੀਆਂ ਕੁਰਬਾਨੀਆਂ ਦੇਣ ਦੇ ਬਾਵਜੂਦ ਵੀ ਕਸ਼ਮੀਰੀ ਸਿੱਖਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਸਕੇ।ਉਨ੍ਹਾਂ ਕਿਹਾ ਕਿ ਕਸ਼ਮੀਰੀ ਸਿੱਖ ਪੀੜ੍ਹੀ ਦਰ ਪੀੜ੍ਹੀ ਉਥੇ ਰਹਿ ਰਹੇ ਹਨ ਤੇ ਕਸ਼ਮੀਰ ਦੀ ਖੁਸ਼ਹਾਲੀ ਅਤੇ ਬਿਹਤਰੀ ਲਈ ਕਸ਼ਮੀਰੀ ਸਿੱਖਾਂ ਨੇ ਵੱਡੀ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਘੱਟ ਗਿਣਤੀ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਤੇ ਉਨ੍ਹਾਂ ਦੀਆਂ ਬਹੂ ਬੇਟੀਆਂ ਦੀ ਹਿਫ਼ਾਜਤ ਕਰਨਾ ਕਸ਼ਮੀਰ ਅਤੇ ਭਾਰਤ ਸਰਕਾਰ ਦਾ ਪਹਿਲਾ ਫ਼ਰਜ਼ ਹੈ।
ਸz: ਬੇਦੀ ਨੇ ਕਿਹਾ ਕਿ ਕਸ਼ਮੀਰ ਇਕ ਸੈਕੂਲਰ ਸਟੇਟ (ਧਰਮ ਨਿਰਪੱਖ ਰਾਜ) ਹੈ ਅਤੇ ਓਥੋਂ ਦੀ ਸਰਕਾਰ ਨੂੰ ਹਰ ਧਰਮ ਦੇ ਵਿਅਕਤੀਆਂ ਅਤੇ ਖਾਸ ਕਰ ਸਿੱਖ ਭਾਈਚਾਰੇੇ ਦਾ ਵਿਸੇਸ਼ ਧਿਆਨ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਵੱਲੋਂ ਭੇਜਿਆ ਇਹ ਵਫਦ ਉਥੋਂ ਦੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵੱਖ-ਵੱਖ ਸਿੱਖਾਂ ਨਾਲ ਗੱਲਬਾਤ ਕਰੇਗਾ।ਇਹ ਵਫਦ ਅੱਜ ਸਵੇਰੇ ਕਸ਼ਮੀਰ ਲਈ ਰਵਾਨਾ ਹੋਇਆ ਹੈ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply