Tuesday, November 24, 2026

ਚੋਰੀ ਕੀਤੇ ਵਾਹਨਾਂ ਦੇ ਫ਼ਰਜ਼ੀ ਕਾਗਜਾਤ ਤਿਆਰ ਕਰਨ ਵਾਲਾ ਕਾਬੂ

ਬਠਿੰਡਾ, 1 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਬਠਿੰਡਾ ਪੁਲਿਸ ਨੇ ਚੋਰੀ ਦੀਆਂ ਗੱਡੀਆਂ ਫ਼ਰਜ਼ੀ ਕਾਗਜ਼ਾਤ ਤਿਆਰ ਕਰਨ ਵਾਲੇ  ਵਿਅਕਤੀ ਨੂੰ ਕਾਬੂ ਕੀਤਾ ਹੈ।ਇਸ ਵਿਅਕਤੀ ਨੇ ਪੁਲਿਸ ਪੁਛਗਿੱਛ ਦੌਰਾਨ ਦੱਸਿਆ ਕਿ ਉਹ ਚੈਸੀ ਨੰਬਰ ਤੇ ਇੰਜਣ ਨੰਬਰ ਬਦਲ ਕੇ ਜਾਅਲੀ ਕਾਗਜ਼ਾਤ ਤਿਆਰ ਕਰਕੇ ਅੱਗੇ ਵੇਚ ਦਿੰਦਾ ਸੀ।ਥਾਣਾ ਕੋਤਵਾਲੀ ਪੁਲੀਸ ਨੇ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਕੁਐਲਸ ਗੱਡੀ ਬਿਨ੍ਹਾਂ ਨੰਬਰੀ ਬਰਾਮਦ ਕਰਕੇ ਉਸ ਤੇ ਵੱਖ਼ ਵੱਖ਼ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਇਸ ਮਾਮਲੇ ਦੇ ਜਾਂਚ ਅਧਿਕਾਰੀ ਏ.ਐਸ.ਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਵਾਸੀ ਮੈਹਣਾ ਬਸਤੀ ਬਠਿੰਡਾ ਬਾਰੇ ਚੋਰੀ ਦੀਆਂ ਗੱਡੀਆਂ ਲੈ ਕੇ ਉਨ੍ਹਾਂ ਦੇ ਚੈਸੀ ਨੰਬਰ ਤੇ ਇੰਜਣ ਨੰਬਰ ਬਦਲ ਕੇ ਜਾਅਲੀ ਕਾਗਜਾਤ ਤਿਆਰ ਕਰਕੇ ਭੋਲੇ ਲੋਕਾਂ ਨਾਲ ਧੋਖਾਦੇਹੀ ਕੀਤੇ ਜਾਣ ਬਾਰੇ ਗੁਪਤ ਸੂਚਨਾ ਮਿਲੀ ਸੀ।ਇਸ ਦੇ ਬਾਅਦ ਮਾਮਲਾ ਦਰਜ ਕਰਕੇ ਪੁਲੀਸ ਨੇ ਮਲਕੀਤ ਸਿੰਘ ਪੁੱਤਰ ਗੁਰਾਦਿੱਤਾ ਸਿੰਘ ਵਾਸੀ ਮੈਹਣਾ ਬਸਤੀ ਨੂੰ ਕਾਬੂ ਕੀਤਾ ਹੈ, ਜਿਸ ਦੇ ਕਬਜ਼ੇ ਵਿਚੋ ਪੁਲਿਸ ਨੇ ਇੱਕ ਕੁਆਲਿਸ ਗੱਡੀ ਜਿਸ ਦੀ ਕੀਮਤ 2 ਲੱਖ 10 ਹਜ਼ਾਰ ਰੁਪਏ ਹੈ ਬਰਾਮਦ ਕੀਤੀ ਹੈ ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply