Friday, March 20, 2026

ਬਾਬਾ ਬੁੱਢਾ ਜੀ ਅਤੇ ਭਾਈ ਮਨੀ ਸਿੰਘ ਜੀ ਦੀ ਯਾਦ ਵਿੱਚ ਸੈਮੀਨਾਰ ਅਯੋਜਿਤ

PPN0109201609ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਹਰਿਮੰਦਿਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁਢਾ ਜੀ ਅਤੇ ਤੀਸਰੇ ਮੁੱਖ ਗ੍ਰੰਥੀ ਭਾਈ ਮਨੀ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਮਾਤਾ ਸੁੰਦਰੀ ਕਾਲਜ ਦੇ ਮਾਤਾ ਸਾਹਿਬ ਕੌਰ ਆਡੀਟਰੀਅਮ, ਵਿਖੇ ਸ਼ਨੀਵਾਰ 3, ਸਤੰਬਰ ਨੂੰ ਸਵੇਰੇ 10 ਵੱਜੇ ਹੋ ਰਹੇ ਇਸ ਸੈਮੀਨਾਰ ਵਿੱਚ ਆਏ ਵਿਦਵਾਨਾਂ ਦਾ ਸੁਆਗਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ ਕੇ ਅਤੇ ਸਮਾਗਮ ਦੀ ਅਰੰਭਤਾ ਗੁਰਦੁਆਰਾ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਕਰਨਗੇ। ਉਨ੍ਹਾਂ ਦਸਿਆ ਕਿ ਪ੍ਰੋ. ਮਨਜੀਤ ਸਿੰਘ ਸਾਬਕਾ ਜੱਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਪ੍ਰੋਫੈਸਰ ਅਮਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਸੈਂਟਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਬਲਕਾਰ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ (ਡਾਇਰੈਕਟਰ, ਪੰਥ ਰਤਨ ਜ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ) ਅਤੇ ਡਾ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਬਾਬਾ ਬੁਢਾ ਜੀ ਅਤੇ ਭਾਈ ਮਨੀ ਸਿੰਘ ਜੀ ਦੀ ਸਿੱਖ ਇਤਿਹਾਸ ਨੂੰ ਦੇਣ ਸੰਬੰਧੀ ਵਿਸਥਾਰ ਨਾਲ ਚਰਚਾ ਕਰਨਗੇ। ਅੰਤ ਵਿੱਚ ਰਾਣਾ ਪਰਮਜੀਤ ਸਿੰਘ ਸੈਮੀਨਾਰ ਵਿੱਚ ਆਏ ਵਿਦਵਾਨਾਂ ਅਤੇ ਸ੍ਰੋਤਿਆਂ ਦਾ ਧੰਨਵਾਦ ਕਰਨ ਦੀ ਜ਼ਿਮੇਂਦਾਰੀ ਨਿਭਾਉਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply