Tuesday, August 11, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

PPN0109201618ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ । ਇਸ ਸ਼ੁਭ ਅਵਸਰ ਤੇ ਮੈਂਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, ਸੁਰਜੀਤ ਸਿੰਘ ਜੀ ਤੇ ਇੰਜੀ: ਸz. ਨਵਦੀਪ ਸਿੰਘ ਨੇ ਸ਼ਿਰਕਤ ਕੀਤੀ। ੲਸ ਪਾਵਨ ਦਿਵਸ ‘ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਸੁਖਮਨੀ ਸਾਹਿਬ ਜੀ ਤੇ ਮੂਲ ਮੰਤਰ ਦੇ ਪਾਠ ਕੀਤੇ ਗਏ।ਸਕੂਲ ਦੇ ਵਿਦਿਆਰਥੀਆਂ ਵੱਲੋਂ ਰਸਭਿੰਨਾਂ ਕੀਰਤਨ ਕੀਤਾ ਗਿਆ। ਅਨੰਦ ਸਾਹਿਬ ਜੀ ਦਾ ਪਾਠ ਕੀਤਾ ਗਿਆ।ਅਰਦਾਸ ਉਪਰੰਤ ਕੜਾਹ-ਪ੍ਰਸਾਦਿ ਦੀ ਦੇਗ ਵਰਤਾਈ ਗਈ।ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਬਾਣੀ ਪ੍ਰਤੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply