ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੌਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ ਸਾਹਨੀ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱੱਤੀ ਅਤੇ ਆਪਣੇ ਜੀਵਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿਖਿਆਵਾਂ ਅਨੁਸਾਰ ਬਿਤਾਉਣ ਦਾ ਸੰਦੇਸ਼ ਦਿੱੱਤਾ। ਸਮਾਗਮ ਦੇ ਆਰੰਭ ਵਿੱੱਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ।ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੀ ਦੀ ਰਚਨਾ ਅਤੇ ਬਾਣੀ ਬਾਰੇ ਗਿਆਨ ਦੇਣ ਲਈ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆ।ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਵਿਚਾਰਾਂ ਨੂੰ ਸੁਣਿਆ ਅਤੇ ਆਪਣਾ ਜੀਵਨ ਗੁਰਮਤਿ ਸਿਧਾਂਤਾਂ ਅਨੁਸਾਰ ਬਿਤਾਉਣ ਦਾ ਪ੍ਰਣ ਕੀਤਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਸਟਾਫੳ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੂਰਬ ਦੀ ਵਧਾਈ ਦਿੱੱਤੀ।ੳੳਉਂਨ੍ਹਾ ਕਿਹਾ ਕਿ ਅੱੱਜ ਦੇ ਤੇਜ਼ ਰਫਤਾਰ ਯੁਗ ਵਿੱੱਚ ਮਨੁੱੱਖ ਮਾਨਸਿਕ ਗੁੰਝਲਾਂ ਦਾ ਸ਼ਿਕਾਰ ਹੋ ਰਿਹਾ ਹੈ।ਅਜਿਹੇ ਸਮੇਂ ਗੁਰਬਾਣੀ ਸਿਮਰਨ ਕਰਕੇ ਮਾਨਸਿਕ ਸ਼ਾਂਤੀ ਪ੍ਰਾਪਤ ਕਰ ਸਕਦਾ ਹੈ ਤੇ ਗੁਰੂ ਸਾਹਿਬਾਨ ਦੁਆਰਾ ਦਰਸਾਈ ਜੀਵਨ ਜਾਂਚ ਅਪਣਾ ਕੇ ਆਪਣਾ ਜੀਵਨ ਸਫਲ ਕਰ ਸਕਦਾ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media