ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਛਲੇ ਕੁਝ ਸਮੇਂ ਤੋਂ ਚੱਲੇ ਆ ਰਹੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਪਾਕਿਸਤਾਨ ਕਮੇਟੀ ਦਾ ਪ੍ਰਧਾਨ ਥਾਪਣ ‘ਤੇ ਵਧਾਈ ਦੇਂਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾ ਕਿਹਾ ਕਿ ਪਾਕਿਸਤਾਨ ਓਕਾਫ਼ ਬੋਰਡ ਦੇ ਮੁੱਖ ਦਫ਼ਤਰ ਲਾਹੌਰ ਵਿਖੇ ਚੇਅਰਮੈਨ ਸਦੀਕ ਉਲ ਫਾਰੂਕ ਅਤੇ ਐਮ ਪੀ ਏ ਸ. ਰਮੇਸ਼ ਸਿੰਘ ਅਰੌੜਾ ਦੀ ਅਗਵਾਈ ਵਿੱਚ ਕਰਵਾਏ ਗਏ ਇਜਲਾਸ ਸਮੇਂ ਸ. ਤਾਰਾ ਸਿੰਘ ਨੂੰ ਪਾਕਿਸਤਾਨ ਕਮੇਟੀ ਦਾ ਪ੍ਰਧਾਨ ਬਣਾਏ ਜਾਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਵੀ ਖੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਇਜਲਾਸ ਵਿੱਚ ਕੀਤੇ ਗਏ ਅਹਿਮ ਫੈਂਸਲਿਆਂ ਵਿੱਚ ਓਕਾਫ਼ ਬੋਰਡ ਦੇ ਅਧਿਕਾਰੀਆਂ ਵੱਲੋਂ ਪਾਕਿਸਤਾਨ ਵਿੱਚ ਪਿਛਲੇ 70 ਸਾਲਾਂ ਤੋਂ ਬੰਦ ਗੁਰਦੁਆਰਾ ਕਿਆਰਾ ਸਾਹਿਬ ਸ੍ਰੀ ਨਨਕਾਣਾ ਸਾਹਿਬ ਨੂੰ ਪੱਕੇ ਤੌਰ ‘ਤੇ ਖੋਲ੍ਹੇ ਜਾਣਾ ਤੇ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਚਾਹਲ ਬੀਬੀ ਨਾਨਕੀ ਜੀ ਵਿਖੇ ਸੇਵਾ ਸੰਭਾਲ ਲਈ ਪੱਕੇ ਤੌਰ ਤੇ ਗ੍ਰੰਥੀ ਸਿੰਘ ਸੇਵਾਦਾਰ ਨਿਯੁਕਤ ਕਰਨਾ ਹੈ। ਉਨ੍ਹਾ ਪਾਕਿਸਤਾਨ ਓਕਾਫ਼ ਬੋਰਡ ਵੱਲੋਂ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਪੁਰ ਇੰਟਰਨੈਸ਼ਨਲ ਯੂਨੀਵਰਸਿਟੀ ਬਨਾਉਣ ਦੇ ਫੈਂਸਲੇ ਬਾਰੇ ਪਾਕਿਸਤਾਨ ਓਕਾਫ਼ ਬੋਰਡ ਦੇ ਚੇਅਰਮੈਨ ਜਨਾਬ ਸਦੀਕ ਉਲ ਫਾਰੂਕ, ਐਮ ਪੀ ਏ ਸ. ਰਮੇਸ਼ ਸਿੰਘ ਅਤੇ ਬੋਰਡ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੋਰਡ ਵੱਲੋਂ ਲਏ ਗਏ ਇਹ ਤਿੰਨੋ ਫੈਂਸਲੇ ਸਲਾਹੁਣਯੋਗ ਹਨ।ਉਨ੍ਹਾਂ ਕਿਹਾ ਕਿ ਪਾਕਿਸਤਾਨ ਓਕਾਫ਼ ਬੋਰਡ ਦੇ ਇਨ੍ਹਾਂ ਫੈਂਸਲਿਆਂ ‘ਤੇ ਪੂਰੇ ਸਿੱਖ ਜਗਤ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media