Thursday, August 13, 2026

ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਪੰਥਕ ਤਾਲਮੇਲ ਸੰਗਠਨ ਤੇ ਅਕਾਲ ਪੁਰਖ ਕੀ ਫੌਜ ਵਲੋਂ ਨਗਰ ਕੀਰਤਨ

PPN0209201601
ਅੰਮ੍ਰਿਤਸਰ, 2 ਸਤੰਬਰ (ਗੁਰਪ੍ਰੀਤ ਸਿੰਘ)- ਪੰਥਕ ਤਾਲਮੇਲ ਸੰਗਠਨ ਤੇ ਅਕਾਲ ਪੁਰਖ ਕੀ ਫੌਜ ਦੇ ਸਾਂਝੇ ਉਪਰਾਲੇ ਸਦਕਾ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸਬੰਧੀ ਪ੍ਰਭਾਵਸ਼ਾਲੀ ਨਗਰ ਕੀਰਤਨ ਅਯਜਿਤ ਕੀਤਾ ਗਿਆ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ,ਅਕਾਲ ਪੁਰਖ ਕੀ ਫੌਜ ਦੇ ਡਾਇਰੈਕਟਰ ਐਡਵੋਕੇਟ ਜਸਵਿੰਦਰ ਸਿੰਘ, ਕੋਆਰਡੀਨੇਟਰ ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਅਤੇ ਨਗਰ ਨਿਗਮ ਕੌਂਸਲਰ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਵੱਡੀ ਗਿਣਤੀ ਸੰਗਤਾਂ ਸਵੇਰੇ ਇਤਿਹਾਸਕ ਗੁਰਦੁਆਰਾ ਰਾਮਸਰ ਸਾਹਿਬ ਇੱਕਤਰ ਹੋਣੀਆਂ ਸ਼ੁਰੂ ਹੋਈਆਂ ਅਤੇ ਗੁਰਦੁਆਰਾ ਸਾਹਿਬ ਦੀ ਬਾਹਰੀ ਪਰਕਰਮਾ ਵਿੱਚ ਖਲੋ ਕੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ।ਇਸ ਉਪਰੰਤ ਰਣਸਿੰਘੇ ਦੀ ਗੂੰਜ, ਨਗਾਰੇ ਦੀ ਚੋਟ ਅਤੇ ਕੇਸਰੀ ਨਿਸ਼ਾਨ ਸਾਹਿਬ ਦੀ ਛਤਰ ਛਾਇਆ ਹੇਠ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ।ਰਵਾਇਤੀ ਢੋਲਕੀਆਂ ਛੈਣਿਆਂ ਨਾਲ ਗੁਰੂ ਜੱਸ ਕਰਦੀਆਂ ਸੰਗਤਾਂ ਦਾ ਥਾਂ ਥਾਂ ‘ਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੀਤਾ।ਸ੍ਰੀ ਦਰਬਾਰ ਸਾਹਿਬ ਪੁੱਜਣ ‘ਤੇ ਦਰਬਾਰ ਸਾਹਿਬ ਜਾਂ ਸ਼੍ਰੋਮਣੀ ਕਮੇਟੀ ਪ੍ਰਬੰਧਕ ਨੇ ਨਗਰ ਕੀਰਤਨ ਦਾ ਸਵਾਗਤ ਕਰਨਾ ਯੋਗ ਨਹੀ ਸਮਝਿਆ ।ਗਿਆਨੀ ਕੇਵਲ ਸਿੰਘ ਹੁਰਾਂ ਸਮਾਪਤੀ ਦੀ ਅਰਦਾਸ ਆਪ ਕੀਤੀ ਅਤੇ ਪੰਜ ਜੈਕਾਰਿਆਂ ਦੀ ਗੂੰਜ ਦਰਮਿਆਨ ਨਗਰ ਕੀਰਤਨ ਦੀ ਸਮਾਪਤੀ ਹੋਈ ।
ਜਿਕਰਯੋਗ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਹਮਾਇਤੀਆਂ ਤੋਂ ਕਿਸੇ ਸੰਭਾਵੀ ਖਤਰੇ ਨੂੰ ਵੇਖਦਿਆਂ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਾਦਾ ਵਰਦੀ ਪੁਲਿਸ ਮੁਲਾਜ਼ਮ ਤਾਇਨਾਤ ਸਨ ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply