ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਸ੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਮਾਲਵਾ ਜੋਨ -2 ਦੇ ਨਵ ਨਿਯੁਕਤ ਮੀਤ ਪ੍ਰਧਾਨ ਸਰਪੰਚ ਜਤਿੰਦਰ ਸਿੰਘ ਮਹੋਲੀ ਅਤੇ ਤੇਜਿੰਦਰਵੀਰ ਸਿੰਘ ਦਾ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਕਲ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ ਦੀ ਅਗਵਾਈ ਹੇਠ ਵਿਸੇਸ ਸਨਮਾਨ ਕੀਤਾ ਗਿਆ।ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਪਾਰਟੀ ਦੇ ਮਿਹਨਤੀ ਆਗੂਆਂ ਨੂੰ ਵੱਡੀਆਂ ਜਿੰਮੇਵਾਰੀਆਂ ਦੇ ਕੇ ਉਨ੍ਹਾਂ ਦਾ ਮਾਣ ਸਤਿਕਾਰ ਕੀਤਾ ਹੈ ਜਿਸ ਨਾਲ ਹੋਰ ਨੌਜਵਾਨਾਂ ਵਿਚ ਵੀ ਪਾਰਟੀ ਪ੍ਰਤੀ ਜੋਸ਼ ਵਧਦਾ ਹੈ। ਸਰਪੰਚ ਜਤਿੰਦਰ ਸਿੰਘ ਮਹੋਲੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਨੌਜਵਾਨਾਂ ਨੂੰ ਆਪਣੇ ਕੇਡਰ ਵਿਚ ਸਨਮਾਨਯੋਗ ਅਹੁਦੇ ਦਿੰਦੀ ਹੈ ਅਤੇ ਰਾਜਨੀਤੀ ਵਿਚ ਅੱਗੇ ਆਉਣ ਦੇ ਮੌਕੇ ਪ੍ਰਦਾਨ ਕਰਦੀ ਹੈ।ਉਨ੍ਹਾਂ ਪਾਰਟੀ ਆਗੂਆਂ ਨੂੰ ਵਿਸਵਾਸ ਦਿਵਾਇਆ ਕਿ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਪਾਰਟੀ ਦੀ ਸੇਵਾ ਕਰਨਗੇ।ਇਸ ਮੌਕੇ ਯੂਥ ਅਕਾਲੀ ਦਲ ਦੇ ਸਰਕਲ ਮਾਲੇਰਕੋਟਲਾ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਬਧਰਾਵਾਂ, ਸਰਕਲ ਸੰਦੌੜ ਦੇ ਪ੍ਰਧਾਨ ਕੁਲਬੀਰ ਸਿੰਘ ਰਿੰਕਾ, ਸਾਬਕਾ ਸਰਪੰਚ ਨਿਸਾਨ ਸਿੰਘ ਕਲਿਆਣ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਢੱਡੇਵਾੜੀ, ਸੁਖਦੇਵ ਸਿੰਘ ਕਲਿਆਣ, ਦਰਸਨ ਸਿੰਘ ਉਪਲ ਝਨੇਰ, ਹਰਵਿੰਦਰ ਸਿੰਘ, ਸਰਪੰਚ ਸਤਵਿੰਦਰ ਸਿੰਘ ਕੇਲੋਂ, ਕਮਲਜੀਤ ਸਿੰਘ ਹਥਨ, ਬਲਵਿੰਦਰ ਸਿੰਘ ਇਮਾਮਗੜ, ਪੂਰੀ ਧਲੇਰ ਕਲਾਂ, ਤਰਸੇਮ ਸਿੰਘ ਮਾਨਾਂ ਆਦਿ ਹਾਜਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media